ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਅਗਨੀਵੀਰ ਦੀ ਮੌਤ ਦੇ ਮਾਮਲੇ ’ਚ ਹਾਈ ਕੋਰਟ ਨੇ ਫੌਜ ਤੋਂ ਮੰਗਿਆ ਜਵਾਬ, ਮਾਪਿਆਂ ਨੂੰ ਜਾਣਕਾਰੀ ਦੇਣ ਦੇ ਹੁਕਮ
May 15, 2026
High-Court-Seeks-Response-From-A

Punjab Speaks Team / Punjab

ਚੰਡੀਗੜ੍ਹ 15 ਮਈ 2026:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਫਰੀਦਕੋਟ ਦੇ 20 ਸਾਲਾ ਅਗਨੀਵੀਰ ਆਕਾਸ਼ਦੀਪ ਸਿੰਘ ਦੀ ਰਹੱਸਮਈ ਮੌਤ ਦੇ ਮਾਮਲੇ ਵਿੱਚ ਫੌਜ ਨੂੰ ਸਪੱਸ਼ਟ ਅਤੇ ਕਾਨੂੰਨੀ ਤੌਰ ’ਤੇ ਸੰਤੋਸ਼ਜਨਕ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਮ੍ਰਿਤਕ ਦੇ ਮਾਪਿਆਂ ਨੂੰ ਉਨ੍ਹਾਂ ਦੇ ਪੁੱਤਰ ਦੀ ਮੌਤ ਨਾਲ ਜੁੜੇ ਹਰ ਪੱਖ ਦੀ ਜਾਣਕਾਰੀ ਦਿੱਤੀ ਜਾਵੇ ਅਤੇ ਕੋਈ ਅੰਤਿਮ ਫ਼ੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਨੂੰ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਜਾਵੇ।

ਜਸਟਿਸ ਸੰਦੀਪ ਮੌਦਗਿਲ ਨੇ ਇਹ ਹੁਕਮ ਆਕਾਸ਼ਦੀਪ ਦੇ ਮਾਪੇ ਕਰਮਜੀਤ ਕੌਰ ਅਤੇ ਬਲਵਿੰਦਰ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤੇ। ਪਰਿਵਾਰ ਨੇ ਅਦਾਲਤ ਨੂੰ ਦੱਸਿਆ ਕਿ 15 ਮਈ 2025 ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਅਵੰਤੀਪੋਰਾ ਖੇਤਰ ਵਿੱਚ ਆਕਾਸ਼ਦੀਪ ਦੀ ਲਾਸ਼ ਰਹੱਸਮਈ ਹਾਲਾਤਾਂ ਵਿੱਚ ਮਿਲੀ ਸੀ।

ਪਰਿਵਾਰ ਦਾ ਦੋਸ਼ ਹੈ ਕਿ ਫੌਜ ਨੇ ਸਿਰਫ਼ ਫ਼ੋਨ ’ਤੇ ਮੌਤ ਦੀ ਸੂਚਨਾ ਦਿੱਤੀ, ਪਰ ਇਹ ਨਹੀਂ ਦੱਸਿਆ ਕਿ ਉਸ ਦੀ ਮੌਤ ਕਿਵੇਂ ਹੋਈ। ਪਟੀਸ਼ਨਰਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸ਼ੁਰੂ ਵਿੱਚ ਫੌਜ ਵੱਲੋਂ ਜਾਂਚ ਅਦਾਲਤ ਰਾਹੀਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਗਈ ਸੀ, ਪਰ ਕਈ ਮਹੀਨੇ ਬੀਤਣ ਬਾਵਜੂਦ ਪਰਿਵਾਰ ਨੂੰ ਨਾ ਤਾਂ ਜਾਂਚ ਰਿਪੋਰਟ ਦਿੱਤੀ ਗਈ ਅਤੇ ਨਾ ਹੀ ਕੋਈ ਅਧਿਕਾਰਕ ਜਾਣਕਾਰੀ।

ਪਟੀਸ਼ਨ ਵਿੱਚ ਇਹ ਵੀ ਦੋਸ਼ ਲਾਇਆ ਗਿਆ ਕਿ ਮਾਪਿਆਂ ਦੀ ਸਹਿਮਤੀ ਤੋਂ ਬਿਨਾਂ ਪੋਸਟਮਾਰਟਮ ਕਰਵਾਇਆ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਆਕਾਸ਼ਦੀਪ ਦੇ ਸ਼ਰੀਰ ’ਤੇ ਤਿੰਨ ਗੋਲੀਆਂ ਦੇ ਨਿਸ਼ਾਨ ਸਨ। ਅਦਾਲਤ ਨੇ ਫੌਜੀ ਅਧਿਕਾਰੀਆਂ ਨੂੰ ਛੇ ਹਫ਼ਤਿਆਂ ਵਿੱਚ ਵਿਸਥਾਰਪੂਰਵਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

High Court Seeks Response From Army In Agniveer s Death Case Orders To Provide Information To Parents


Recommended News
Trending
Just Now