ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਅਤੀ ਸੰਵੇਦਨਸ਼ੀਲ ਬੂਥਾਂ ‘ਤੇ ਵੋਟਰ ਖੱਜਲ-ਖੁਆਰ, ਧੁੱਪ ‘ਚ ਖੜ੍ਹੇ ਰਹੇ ਲੋਕ
May 26, 2026
Voters-At-Highly-Sensitive-Booth

Punjab Speaks Team / Punjab

26 ਮਈ 2026 :ਨਗਰ ਕੌਂਸਲ ਚੋਣਾਂ ਵਿੱਚ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨ ਦੀ ਦੁਹਾਈ ਦਿੱਤੀ ਜਾ ਰਹੀ ਹੈ ਪਰ ਸਭ ਨਾਲੋਂ ਅਹਿਮ ਅਤੇ ਅਤਿ ਸੁਵੇਦਨਸ਼ੀਲ ਵਾਰਡ ਨੰਬਰ 5 ਦੇ ਬਿਜਲੀ ਘਰ ਮਜੀਠਾ ਵਿਖੇ ਬਣੇ ਪੋਲਿੰਗ ਬੂਥ ਵਿੱਚ ਪ੍ਰਬੰਧਾਂ ਦੀ ਭਾਰੀ ਘਾਟ ਵੇਖੀ ਗਈ।

ਇਸ ਬੂਥ ਉੱਪਰ ਸਵੇਰ ਤੋਂ ਹੀ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਜਿਸ ਨਾਲ ਭਾਵੇਂ ਵੋਟਰਾਂ ’ਚ ਭਾਰੀ ਉਤਸ਼ਾਹ ਜ਼ਰੂਰ ਵੇਖਿਆ ਗਿਆ ਪਰ ਵੋਟਰਾਂ ਦੀ ਸਹੂਲਤ ਪ੍ਰਤੀ ਜ਼ਿਲ੍ਹਾ ਚੋਣ ਅਧਿਕਾਰੀ ਸੰਜ਼ੀਦਾਂ ਵਿਖਾਈ ਨਹੀਂ ਦੇ ਰਿਹਾ।

ਇੱਥੇਂ ਬਜ਼ੁਰਗਾ ਅਤੇ ਅੰਗਹੀਣ ਵੋਟਰਾਂ ਲਈ ਕੋਈ ਵਖਰਾ ਪ੍ਰਬੰਧ ਨਹੀਂ ਕੀਤਾ ਗਿਆ। ਇਸੇ ਦੌਰਾਨ ਇੱਕ ਅੰਗਹੀਣ ਵੋਟਰ ਮੰਗਾਂ ਸਿੰਘ ਪੁੱਤਰ ਨਿੱਕਾ ਸਿੰਘ ਚੌਧਰੀ ਜਿਹੜਾ ਕਿ ਅਧਰੰਗ ਤੋਂ ਪੀੜ੍ਹਤ ਸੀ ਅਤੇ ਪਰਿਵਾਰ ਨਾਲ ਵੋਟ ਪਾਉਣ ਆਇਆ ਸੀ ਪਰ ਉਸ ਲਈ ਇਸ ਬੂਥ ਉੱਪਰ ਵਹੀਲਚੇਅਰ ਆਦਿ ਦਾ ਪ੍ਰਬੰਧ ਨਹੀਂ ਸੀ, ਉੱਥੇ ਇਸ ਬੂਥ ਨੂੰ ਥਾਂ-ਥਾਂ ਬੇਰਿਗੇਟਿੰਗ ਲਗਾ ਕੇ ਰੋਕਿਆ ਗਿਆ ਹੈ, ਜਿਸ ਨਾਲ ਵੋਟਰਾਂ ਨੂੰ ਕਾਫੀ ਮੁਸ਼ਕਲਾ ਪੇਸ਼ ਆ ਰਹੀਆ ਹਨ।

ਜ਼ਿਕਰਯੋਗ ਹੈ ਕਿ ਇਸੇ ਵਾਰਡ ਨੰਬਰ 5 ਦੇ ਬਿਜਲੀ ਘਰ ਵਿਖੇ ਬਣੇ ਪੋਲਿੰਗ ਬੂਥ ਉਪਰ ਹੀ ਬਿਕਰਮ ਸਿੰਘ ਮਜੀਠੀਆ ਦੀ ਵੋਟ ਹੈ ਅਤੇ ਉਹ ਵੀ ਥੋੜੀ ਦੇਰ ਬਾਅਦ ਆਪਣੀ ਵੋਟ ਪਾਉਣ ਲਈ ਆਉਣਗੇ। ਇਸ ਲਈ ਇਸ ਬੂਥ ਨੂੰ ਅਤਿ ਸ਼ਵੇਦਨਸ਼ੀਲ ਮੰਨਿਆ ਜਾ ਰਿਹਾ ਹੈ।

Voters At Highly Sensitive Booths Anxious People Standing In The Sun


Recommended News
Trending
Just Now