ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਬੱਚਿਆਂ ਦੀ ਸੁਰੱਖਿਆ ਸਬੰਧੀ ਪੋਕਸੋ ਐਕਟ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
May 29, 2026
Students-Were-Made-Aware-About-T

Punjab Speaks Team / Punjab

ਮਾਲੇਰਕੋਟਲਾ, 29 ਮਈ-

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਪੋਕਸੋ ਐਕਟ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ,ਅਧਿਆਪਕਾਂ ਅਤੇ ਸਕੂਲ ਸਟਾਫ ਨੂੰ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਬੱਚਿਆਂ ਨੂੰ ਦੱਸਿਆ ਗਿਆ ਕਿ ਪੋਕਸੋ ਐਕਟ (Protection of Children from Sexual Offences Act)ਬੱਚਿਆਂ ਨੂੰ ਯੌਨ ਸ਼ੋਸ਼ਣ,ਛੇੜਛਾੜ ਅਤੇ ਹੋਰ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਬਣਾਇਆ ਗਿਆ ਹੈ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਹਰਕਤ ਜਾਂ ਦੁਰਵਿਵਹਾਰ ਦੀ ਸਥਿਤੀ ਵਿੱਚ ਚੁੱਪ ਨਾ ਰਿਹਾ ਜਾਵੇ ਅਤੇ ਤੁਰੰਤ ਆਪਣੇ ਮਾਪਿਆਂ,ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨਾਲ ਗੱਲ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਚਾਈਲਡ ਹੈਲਪਲਾਈਨ1098ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹ ਸੇਵਾ ਬੱਚਿਆਂ ਦੀ ਮਦਦ ਲਈ24ਘੰਟੇ ਉਪਲਬਧ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਟਾਸਕ ਫੋਰਸ ਟੀਮ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਅਤੇ ਬੈੱਡ ਟੱਚ ਬਾਰੇ ਸੌਖੀ ਭਾਸ਼ਾ ਵਿੱਚ ਸਮਝਾਇਆ ਗਿਆ ਤਾਂ ਜੋ ਉਹ ਆਪਣੀ ਸੁਰੱਖਿਆ ਪ੍ਰਤੀ ਜਾਗਰੂਕ ਹੋ ਸਕਣ। ਸਕੂਲ ਪ੍ਰਬੰਧਕਾਂ ਵੱਲੋਂ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਕੈਂਪਾਂ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਗਿਆ ਕਿ ਬੱਚਿਆਂ ਨੂੰ ਕਾਨੂੰਨੀ ਜਾਣਕਾਰੀ ਦੇਣ ਨਾਲ ਉਹ ਆਪਣੇ ਅਧਿਕਾਰਾਂ ਪ੍ਰਤੀ ਹੋਰ ਸਚੇਤ ਬਣਦੇ ਹਨ।

ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨਾਲ ਹੋਣ ਵਾਲੀ ਕਿਸੇ ਵੀ ਗਲਤ ਘਟਨਾ ਨੂੰ ਲੁਕਾਉਣ ਦੀ ਬਜਾਏ ਤੁਰੰਤ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਇਸ ਮੋਕੇ ਸੋਸ਼ਲ ਵਰਕਰ ਗੁਰਜੰਟ ਸਿੰਘ, ਆਊਟ ਰੀਚ ਵਰਕਰ ਕਰਮਵੀਰ ਕੋਰ, ਕਾਊਸਲਰ ਰਵਿੰਦਰ ਕੌਰ ਹਾਜ਼ਰ ਰਹੇ।

Students Were Made Aware About The POCSO Act Regarding Child Protection


Recommended News
Trending
Just Now