ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
DA ‘ਤੇ ਸਰਕਾਰ ਦਾ ਤਰਕ-ਪਹਿਲਾਂ ਹੀ ਤਨਖ਼ਾਹਾਂ ਤੇ ਪੈਨਸ਼ਨਾਂ ਦਾ ਭਾਰੀ ਬੋਝ, ਹਾਈ ਕੋਰਟ ‘ਚ ਸੌਂਪੀ ਸੀਲਬੰਦ ਰਿਪੋਰਟ ਆਈ ਸਾਹਮਣੇ
June 1, 2026
Government-s-Argument-On-DA-Alre

Punjab Speaks Team / Punjab

ਚੰਡੀਗੜ੍ਹ 01 ਜੂਨ 2026 :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀਲਬੰਦ ਲਿਫ਼ਾਫ਼ੇ ਵਿੱਚ ਸੌਂਪੀ ਗਈ ਕੈਬਨਿਟ ਸਬ-ਕਮੇਟੀ ਦੀ ਅੰਤਰਿਮ ਰਿਪੋਰਟ ਜਨਤਕ ਹੋਣ ਤੋਂ ਬਾਅਦ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਦੇ ਮਾਮਲੇ ’ਤੇ ਵਿਵਾਦ ਹੋਰ ਗਹਿਰਾ ਗਿਆ ਹੈ। ਪੰਜਾਬ ਸਰਕਾਰ ਨੇ ਰਿਪੋਰਟ ਵਿੱਚ ਦਲੀਲ ਦਿੱਤੀ ਹੈ ਕਿ ਕੇਂਦਰ ਸਰਕਾਰ ਦੇ ਬਰਾਬਰ ਡੀਏ ਦੇਣ ਨਾਲ ਸੂਬੇ ’ਤੇ ਵੱਡਾ ਵਿੱਤੀ ਬੋਝ ਪੈ ਸਕਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਕਿਹਾ ਹੈ ਕਿ ਪੰਜਾਬ ਪਹਿਲਾਂ ਹੀ ਤਨਖ਼ਾਹਾਂ, ਪੈਨਸ਼ਨਾਂ, ਵਿਆਜ ਅਦਾਇਗੀਆਂ ਅਤੇ ਸਬਸਿਡੀਆਂ ਵਰਗੀਆਂ ਬੱਝੀਆਂ ਦੇਣਦਾਰੀਆਂ ਦੇ ਦਬਾਅ ਹੇਠ ਹੈ। ਰਿਪੋਰਟ ਅਨੁਸਾਰ 2021-22 ਵਿੱਚ ਤਨਖ਼ਾਹ ਅਤੇ ਪੈਨਸ਼ਨ ’ਤੇ 42,816 ਕਰੋੜ ਰੁਪਏ ਖਰਚ ਹੋਏ ਸਨ, ਜੋ 2025-26 ਵਿੱਚ ਵੱਧ ਕੇ 55,485 ਕਰੋੜ ਰੁਪਏ ਤੱਕ ਪਹੁੰਚ ਗਏ ਹਨ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਇਸ ਵੇਲੇ ਆਪਣੇ ਮੁਲਾਜ਼ਮਾਂ ਨੂੰ 42 ਫੀਸਦੀ ਡੀਏ ਦੇ ਰਹੀ ਹੈ, ਜਦਕਿ ਕੇਂਦਰ ਸਰਕਾਰ ਵੱਲੋਂ 60 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਕਈ ਅਹੁਦਿਆਂ ’ਤੇ ਪੰਜਾਬ ਦੇ ਮੁਲਾਜ਼ਮਾਂ ਦੀ ਕੁੱਲ ਤਨਖ਼ਾਹ ਕੇਂਦਰੀ ਮੁਲਾਜ਼ਮਾਂ ਨਾਲੋਂ ਵੱਧ ਹੈ। ਕਲਰਕ, ਡਰਾਈਵਰ, ਸਟੈਨੋਗ੍ਰਾਫਰ, ਈਟੀਟੀ ਅਧਿਆਪਕ, ਕਾਂਸਟੇਬਲ ਅਤੇ ਪੁਲਿਸ ਇੰਸਪੈਕਟਰ ਵਰਗੇ ਅਹੁਦਿਆਂ ਦੀ ਤੁਲਨਾ ਕਰਦਿਆਂ ਕਮੇਟੀ ਨੇ ਕਿਹਾ ਕਿ ਕਲਰਕਾਂ ਅਤੇ ਕਾਂਸਟੇਬਲਾਂ ਨੂੰ ਕੇਂਦਰੀ ਮੁਲਾਜ਼ਮਾਂ ਨਾਲੋਂ ਲਗਭਗ 17,852 ਰੁਪਏ ਵੱਧ ਤਨਖ਼ਾਹ ਮਿਲ ਰਹੀ ਹੈ।

ਕਮੇਟੀ ਦਾ ਮੰਨਣਾ ਹੈ ਕਿ ਜੇਕਰ ਡੀਏ ਨੂੰ ਸਿੱਧਾ 60 ਫੀਸਦੀ ਤੱਕ ਵਧਾਇਆ ਜਾਂਦਾ ਹੈ ਤਾਂ ਇਹ ਫਰਕ ਹੋਰ ਵਧੇਗਾ ਅਤੇ ਤਨਖ਼ਾਹ ਢਾਂਚੇ ਵਿੱਚ ਅਸਮਾਨਤਾਵਾਂ ਪੈਦਾ ਹੋਣਗੀਆਂ। ਰਿਪੋਰਟ ਵਿੱਚ ਹਰਿਆਣਾ ਸਮੇਤ ਹੋਰ ਸੂਬਿਆਂ ਨਾਲ ਤੁਲਨਾ ਕਰਦਿਆਂ ਵੀ ਕਿਹਾ ਗਿਆ ਹੈ ਕਿ ਵੱਖ-ਵੱਖ ਸੂਬਿਆਂ ਦੀ ਆਰਥਿਕ ਸਮਰੱਥਾ ਅਤੇ ਕਰਜ਼ਾ ਸਥਿਤੀ ਵੱਖਰੀ ਹੋਣ ਕਾਰਨ ਸਿਰਫ਼ ਡੀਏ ਦੇ ਆਧਾਰ ’ਤੇ ਤੁਲਨਾ ਨਹੀਂ ਕੀਤੀ ਜਾ ਸਕਦੀ। ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਕੇਂਦਰ ਦੇ ਬਰਾਬਰ ਡੀਏ ਦੇਣ ਤੋਂ ਬਚਣ ਲਈ ਨਵੇਂ ਤਰਕ ਦੇ ਰਹੀ ਹੈ। ਇਸ ਮਾਮਲੇ ’ਤੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਦਰਮਿਆਨ ਟਕਰਾਅ ਹੋਰ ਵਧਣ ਦੇ ਆਸਾਰ ਹਨ।

Government s Argument On DA Already A Heavy Burden Of Salaries And Pensions Sealed Report Submitted To The High Court Has Come To Light


Recommended News
Trending
Just Now