ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਅਦਾਲਤ ਵਿੱਚ ਹੋਵੇਗੀ ਸੁਣਵਾਈ
Punjab
June 10, 2026
Punjabਚੰਡੀਗੜ੍ਹ,10 ਜੂਨ 2026 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਅਤੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ, ਜਿਸ ਤੇ ਅੱਜ 10 ਜੂਨ ਨੂੰ ਸੁਣਵਾਈ ਹੋਵੇਗੀ। ਅਦਾਲਤ ਨੇ ਪੁਲਿਸ ਨੂੰ 10 ਜੂਨ ਤੱਕ ਸਬੰਧਤ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਗੌਰਤਲਬ ਹੈ ਕਿ 31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਜ਼ਬਰਦਸਤੀ ਥਾਣੇ ਵਿੱਚ ਦਾਖਲ ਹੋਣ, ਹਿਰਾਸਤ ਵਿੱਚ ਲਏ ਇੱਕ ਦੋਸ਼ੀ ਨੂੰ ਛੁਡਾਉਣ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ।
Bikram Majithia s Bail Application Will Be Heard In Court Today
Recommended News
Trending
Punjab Speaks/Punjab
Just Now