ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
June 10, 2026
PRTC-And-PUNBUS-Traffic-Jam-Acro

Punjab Speaks Team / Punjab

ਚੰਡੀਗੜ੍ਹ, 10 ਜੂਨ 2026 : ਪੰਜਾਬ ‘ਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 10 ਜੂਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਪੀਆਰਟੀਸੀ ਦੇ ਕੱਚੇ ਮੁਲਾਜ਼ਮ ਇਸ ਹੜਤਾਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕੰਟਰੈਕਟ ਵਰਕਰਜ਼ ਯੂਨੀਅਨ ਨੇ ਚੱਕਾ ਜਾਮ ਦੀ ਕਾਲ ਦਿੱਤੀ ਹੈ। ਕੱਚੇ ਮੁਲਾਜ਼ਮ ਸਰਕਾਰ ਦੀ ਕਿਲੋਮੀਟਰ ਸਕੀਮ ਤੋਂ ਨਾਰਾਜ ਹਨ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਕਿਲੋਮੀਟਰ ਸਕੀਮ ਬੱਸਾਂ ਦਾ ਵਿਰੋਧ, ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨਾ ਅਤੇ ਮੁਅੱਤਲ ਜਾਂ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਦੀ ਬਹਾਲੀ ਸ਼ਾਮਲ ਹੈ। ਲੰਬੇ ਸਮੇਂ ਤੋਂ ਇਹ ਮੰਗਾਂ ਪੂਰੀਆਂ ਨਾ ਹੋਣ ਕਾਰਨ ਮੁਲਾਜ਼ਮਾਂ ਨੇ ਹੜਤਾਲ ਦਾ ਫ਼ੈਸਲਾ ਲਿਆ ਹੈ।

ਅੱਜ 2 ਵੱਡੀਆਂ ਟਰਾਂਸਪੋਰਟ ਯੂਨੀਅਨਾਂ ਦੇ ਇਕੱਠੇ ਹੜਤਾਲ ‘ਤੇ ਜਾਣ ਕਾਰਨ ਪੰਜਾਬ ਭਰ ਵਿੱਚ ਯਾਤਰੀਆਂ ਅਤੇ ਆਮ ਲੋਕਾਂ ਨੂੰ ਆਵਾਜਾਈ ਸਬੰਧੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਰਮਚਾਰੀਆਂ ਵਿੱਚ ਸਰਕਾਰ ਵਿਰੁੱਧ ਭਾਰੀ ਰੋਸ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ 11 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।

PRTC And PUNBUS Traffic Jam Across Punjab Government Buses Will Not Run Today


Recommended News
Trending
Just Now