ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਸੂਬੇ ਦੇ ਵਪਾਰੀਆਂ ਦੇ ਟਿਕਾਣਿਆਂ ’ਤੇ ED ਦੀ ਕਾਰਵਾਈ, ਜਾਖੜ ਤੇ ਕੇਜਰੀਵਾਲ ’ਚ ਟਵੀਟ ਵਾਰ ਸ਼ੁਰੂ; ਹੋਏ ਮੇਹਣੋ-ਮੇਹਣੀ
June 11, 2026
ED-Action-At-The-Premises-Of-Tra

Punjab Speaks Team / Punjab

ਚੰਡੀਗੜ੍ਹ 11 ਜੂਨ 2026 :ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਸੂਬੇ ਦੇ ਕੁੱਝ ਵਪਾਰੀਆਂ ਦੇ ਟਿਕਾਣਿਆਂ ’ਤੇ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਆਪ ਤੇ ਭਾਜਪਾ ’ਚ ਸਿਆਸੀ ਮੇਹਣੋ-ਮੇਹਣੀ ਤੇਜ਼ ਹੋ ਗਈ ਹੈ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਤੇ ਕੱਲ੍ਹ ਜਲੰਧਰ ਅਤੇ ਲੁਧਿਆਣਾ ’ਚ ਈਡੀ ਦੀ ਕਾਰਵਾਈ ਪਿੱਛੋੰ ਕੇਂਦਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਈਡੀ ਪਾਰਟੀ ਵਲੋਂ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿਲੋ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਜਰੀਵਾਲ ’ਤੇ ਸਿਆਸਤ ’ਚ ਧਰਮ ਦਾ ਸਹਾਰਾ ਲੈਣ ਦਾ ਦੋਸ਼ ਲਾਇਆ।

ਜਾਖੜ ਨੇ ਅੱਜ ਆਪਣੇ ਐਕਸ ਅਕਾਉਾਂਟ ’ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਧਰਮ ਤੇ ਭਾਸ਼ਾ ਦੇ ਨਾਂਅ ’ਤੇ ਵੰਡਣ ਦੀ ਕੋਸਿਸ਼ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਧਰਮ ਦੇ ਨਾਮ ’ਤੇ ਵੰਡਣ ਵਾਲੀ ਅਜਿਹੀ ਗੰਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਜਾਖੜ ਨੇ ਲਿਖਿਆ ਕਿ ਕੇਜਰੀਵਾਲ ਜੀ, ਭਗਵੰਤ ਮਾਨ ਜੀ, ਜਿਹੜੀ ਅੱਗ ਤੁਸੀਂ ਬੁਝਾ ਨਹੀਂ ਸਕਦੇ, ਉਹ ਲਾਓ ਨਾ। ਪੰਜਾਬ ਨੂੰ ਧਰਮ ਦੇ ਨਾਮ ’ਤੇ ਵੰਡਣ ਦੀ ਇਹ ਗੰਦੀ ਰਾਜਨੀਤੀ ਤੋਂ ਬਾਜ ਆਓ। ਪੰਜਾਬ ਗੁਰੂ ਸਾਹਿਬਾਨ ਵੱਲੋਂ ਦਿੱਤੇ ਮਾਨਸ ਕੀ ਜਾਤਿ ਸਬੈ ਏਕੈ ਪਹਿਚਾਨਬੋ ਦੇ ਰੱਬੀ ਸਿਧਾਂਤ ’ਤੇ ਚਲਦਾ ਹੈ।

ਜਾਖੜ ਨੇ ਕਿਹਾ ਕਿ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਫਿਰ ਉਨ੍ਹਾਂ ਤੋਂ ਆਏ ਹੁਕਮ ਅਨੁਸਾਰ ਭਗਵੰਤ ਮਾਨ ਵੱਲੋਂ ਹਿੰਦੀ ਭਾਸ਼ਾ ਵਿਚ ਟਵੀਟ ਕਰਕੇ ਆਪਣੇ ਆਪ ਨੂੰ ਹਿੰਦੂਆਂ ਦੇ ਖੈਰਖੁਆਹ ਦੱਸਣ ਦੀ ਕੋਸਿਸ਼ ਪਿੱਛੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਆਪ ਪਾਰਟੀ ਦੀ ਇਕ ਸਾਜਿਸ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅਜਿਹੇ ਸਿਆਸੀ ਆਗੂਆਂ ਦੀ ਅਸਲੀਅਤ ਬਹੁਤ ਜਲਦੀ ਪਹਿਚਾਣ ਲੈਂਦਾ ਹੈ।

ਉਧਰ ਆਪ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਮੁੜ ਟਵੀਟ ਕਰਦਿਆਂ ਲਿਖਿਆ ਹੈ ਕਿ ਈਡੀ ਪਾਰਟੀ ਦੀ ਪੰਜਾਬ ਵਿਚ ਕੇਵਲ ਦੋ ਸੀਟਾਂ ਹਨ। ਪਰ ਪੰਜਾਬ ਤੋਂ ਉਨ੍ਹਾਂ ਨੂੰ ਕੁੱਲ ਚੰਦੇ ਦਾ 93 ਫ਼ੀਸਦੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸੋਚਣ ਦੀ ਗੱਲ ਹੈ ਕਿ ਐਨਾਂ ਚੰਦਾ ਕਿਉਂ ਦਿੱਤਾ ਜਾ ਰਿਹਾ ਹੈ। ਵਪਾਰੀਆਂ ਨੂੰ ਈਡੀ ਤੇ ਸੀਬੀਆਈ ਖੁੱਲ੍ਹੇਆਮ ਧਮਕੀਆਂ ਦੇ ਰਹੀ ਹੈ। ਚੰਦੇ ਦੇ ਨਾਮ ’ਤੇ ਖੁੱਲ੍ਹੀ ਲੁੱਟ ਚੱਲ ਰਹੀ ਹੈ ਅਤੇ ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ। ਕਿਸਾਨ ਅੰਦੋਲਨ ਤੋਂ ਵੀ ਈਡੀ ਪਾਰਟੀ ਨੇ ਕੁੱਝ ਨਹੀਂ ਸਿੱਖਿਆ।

ED Action At The Premises Of Traders In The State Tweet War Starts Between Jakhar And Kejriwal There Is A Lot Of Fighting


Recommended News
Trending
Just Now