ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ
June 17, 2026
Training-Of-Supervisors-And-BLOs

Punjab Speaks Team / Punjab

ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ

ਸ਼੍ਰੀ ਅਨੰਦਪੁਰ ਸਾਹਿਬ 17 ਜੂਨ : 25 ਜੂਨ 2026 ਤੋਂ ਪੰਜਾਬ ਵਿੱਚ ਸ਼ੂਰੂ ਹੋ ਰਹੀ ਸਪੈਸ਼ਲ ਗਹਿਰੀ ਸੁਧਾਈ (ਐਸ.ਆਈ.ਆਰ.) ਸਬੰਧੀ ਵਿਧਾਨ ਸਭਾ ਹਲਕਾ 049-ਅਨੰਦਪੁਰ ਸਾਹਿਬ ਦੇ ਸਮੂਹ 233 ਬੀ.ਐਲ.ਓਜ਼, 24 ਸੁਪਰਵਾਈਜ਼ਰਾਂ ਅਤੇ ਵੱਖ-ਵੱਖ ਪਾਰਟੀਆਂ ਦੇ ਬੀ.ਐਲ.ਏ-1 ਦੀ ਟ੍ਰੇਨਿੰਗ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਕਾਨਫਰੰਸ ਹਾਲ ਵਿੱਚ ਕਰਵਾਈ ਗਈ।

ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਚੋਣਕਾਰ ਰਜਿਸਟ੍ਰੇਸ਼ੇਨ ਅਫਸਰ, ਸੁਖਪਾਲ ਸਿੰਘ, ਪੀ.ਸੀ.ਐਸ. ਕਮ ਐਸ.ਡੀ.ਐਮ., ਸ੍ਰੀ ਅਨੰਦਪੁਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਮੁਤਾਬਕ ਸਪੈਸ਼ਲ ਗਹਿਰੀ ਸੁਧਾਈ (ਐਸ.ਆਈ.ਆਰ.) ਦਾ ਪਹਿਲਾ ਰਾਊਂਡ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਕਿ ਵਿੱਚ ਬੀ.ਐਲ.ਓਜ਼ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵੇ ਇਕੱਤਰ ਕਰਨਗੇ ਅਤੇ ਗਣਨਾ ਫਾਰਮ ਭਰਵਾ ਕੇ ਆਨਲਾਈਨ ਕਰਨਗੇ।

ਇਹ ਪ੍ਰਕਿਰਿਆ 24 ਜੁਲਾਈ 2026 ਨੂੰ ਖਤਮ ਹੋਵੇਗੀ ਜਿਸ ਉਪਰੰਤ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਹੋਵੇਗੀ। ਪਹਿਲੇ ਰਾਊਂਡ ਵਿੱਚ ਸਿਰਫ ਗਣਨਾ ਫਾਰਮ ਭਰੇ ਜਾਣਗੇ ਕੋਈ ਵੀ ਪਰੂਫ ਨਹੀ ਲਿਆ ਜਾਵੇਗਾ। ਇਸ ਸਬੰਧੀ ਉਨਾਂ ਵੋਟਰਾਂ ਦੇ ਸ਼ੰਕੇ ਦੂਰ ਕਰਦਿਆਂ ਸੂਚਿਤ ਕੀਤਾ ਕਿ ਜੇਕਰ ਵੋਟਰ ਵੱਲੋਂ ਗਣਨਾ ਫਾਰਮ ਕਿਸੇ ਵੀ ਕਾਰਨ ਕਰਕੇ ਭਰਿਆ ਨਹੀ ਗਿਆ ਹੈ ਤਾਂ ਉਸ ਨੂੰ ਨੋਟਿਸ ਜਾਰੀ ਕਰਕੇ ਆਪਣੇ ਪਰੂਫ ਜਮਾਂ ਕਰਨ ਦਾ ਮੌਕੇ ਦਿੱਤਾ ਜਾਵੇਗਾ। ਇਸ ਦੌਰਾਨ ਕਿਸੇ ਵੀ ਯੋਗ ਵੋਟਰ ਦੀ ਵੋਟ ਕੱਟੀ ਨਹੀ ਜਾਵੇਗੀ।

ਉਨਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਹਾਜਰ ਬੀ.ਐਲ.ਏ.1 ਨੂੰ ਵੀ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀ-ਆਪਣੀ ਪਾਰਟੀ ਦੇ ਬੀ.ਐਲ.ਏ.-2 ਦੇ ਫਾਰਮ ਭਰ ਕੇ ਦਫਤਰ ਵਿਖੇ ਜਮਾਂ ਕਰਵਾਉਣ ਤਾਂ ਜੋ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੀ ਪ੍ਰਕਿਰਿਆ ਵਿੱਚ ਸ਼ਾਮਿਲ ਕਰਕੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਗਹਿਰੀ ਸੁਧਾਈ (ਐਸ.ਆਈ.ਆਰ.) ਦਾ ਕੰਮ ਮੁਕੰਮਲ ਕੀਤਾ ਜਾ ਸਕੇ। ਇਸ ਟ੍ਰੇਨਿੰਗ ਵਿੱਚ ਬੀ.ਐਲ.ਓਜ਼ ਤੇ ਸੁਪਰਵਾਈਜ਼ਰਾਂ ਤੋਂ ਇਲਾਵਾ ਸੰਦੀਪ ਕੁਮਾਰ ਤਹਿਸੀਲਦਾਰ, ਸ੍ਰੀ ਅਨੰਦਪੁਰ ਸਾਹਿਬ, ਮਾਸਟਰ ਟ੍ਰੇਨਰ ਰਜਿੰਦਰ ਕੁਮਾਰ, ਅਜੇ ਕੁਮਾਰ ਬੈਂਸ, ਪ੍ਰੇਮ ਕੁਮਾਰ ਧੀਮਾਨ , ਸੰਤੋਸ਼ ਕੁਮਾਰ, ਸੰਦੀਪ ਬਸੀ, ਮੁਕੇਸ਼ ਕੁਮਾਰ ਅਤੇ ਜਤਿੰਦਰ ਸਿੰਘ ਆਦਿ ਹਾਜਰ ਸਨ।

Training Of Supervisors And BLOs Of Anandpur Sahib Vidhan Sabha Constituency Conducted At SGTB Khalsa College Regarding SIR


Recommended News
Trending
Just Now