ਹਰਪ੍ਰੀਤ ਸਿੰਘ ਸੂਦਨ ਦੀ ਚੰਡੀਗੜ੍ਹ ਵਿੱਚ ਸਕੱਤਰ ਵਜੋਂ ਤਿੰਨ ਸਾਲਾਂ ਲਈ ਨਿਯੁਕਤੀ, ਕੇਂਦਰ ਵੱਲੋਂ ਡੈਪੂਟੇਸ਼ਨ ਮਨਜ਼ੂਰ    15 ਸਾਲਾਂ ਦੀ ਉਡੀਕ ਖ਼ਤਮ: ਸੀਆਰਪੀਐੱਫ ਦੇ 250 ਤੋਂ ਵੱਧ ਅਧਿਕਾਰੀਆਂ ਨੂੰ ਮਿਲੀ ਪਹਿਲੀ ਤਰੱਕੀ    ਬੇਅਦਬੀ ਕਾਨੂੰਨ ‘ਚ ਸੋਧ ਲਾਜ਼ਮੀ: ਜਥੇਦਾਰ ਗੜਗੱਜ ਵੱਲੋਂ ਇੱਕ ਮਹੀਨੇ ਅੰਦਰ ਤਬਦੀਲੀਆਂ ਲਾਗੂ ਕਰਨ ਦੇ ਨਿਰਦੇਸ਼    ਇਕਪਾਸੜ ਪਿਆਰ ’ਚ ਨੌਜਵਾਨ ਨੇ ਖਿੜਕੀ ਤੋਂ ਪਾਈਪ ਪਾ ਕੇ ਲੜਕੀ ਦੇ ਕਮਰੇ ’ਚ ਪੈਟਰੋਲ ਛਿੜਕ ਕੇ ਲਗਾਈ ਅੱਗ    ਸਾਜ਼ਿਸ਼ ਦੇ ਪਰਦੇ ਹਟੇ: ਵਿਆਹੀ ਰਿਸ਼ਤੇ ਤੋਂ ਪਹਿਲਾਂ ਹੀ ਘਾਤਕ ਯੋਜਨਾ ਨਾਲ ਕੇਤਨ ਅਗਰਵਾਲ ਦੀ ਹੱਤਿਆ ਦਾ ਖੁਲਾਸਾ    ਪੈਸਿਆਂ ਦੇ ਵਿਵਾਦ ਨੇ ਲਿਆ ਹਿੰਸਕ ਰੂਪ: ਤਰਨਤਾਰਨ ਦੇ ਪਿੰਡ ਬੈਂਕਾ ਵਿੱਚ ਘਰ ’ਤੇ ਹਮਲਾ, ਦਸ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ    ਮੋਗਾ ਦੇ ਪਿੰਡ ਕਪੂਰੇ ਨੇੜੇ ਅਵਾਰਾ ਕੁੱਤਿਆਂ ਦੇ ਹਮਲੇ ਵਿੱਚ ਮਜ਼ਦੂਰ ਦੀ ਜਾਨ ਗਈ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ    ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ    ਅਕਾਲ ਤਖ਼ਤ ਸਾਹਿਬ ਪੇਸ਼ੀ ਤੋਂ ਪਹਿਲਾਂ ਸਿਆਸੀ ਸਰਗਰਮੀ ਤੇਜ਼: ਆਪ ਵਿਧਾਇਕਾਂ ਨੇ ਆਦੇਸ਼ ਦੀ ਪਾਲਣਾ ਦਾ ਦਿੱਤਾ ਭਰੋਸਾ    ਸੀਲ ਸੁਰੱਖਿਅਤ ਹੋਣ ਕਾਰਨ ਰੇਲਵੇ ਨੂੰ ਜ਼ਿੰਮੇਵਾਰ ਨਾ ਮੰਨਣ ਦਾ ਫੈਸਲਾ, ਬੀਮਾ ਕੰਪਨੀ ਦੀ ਅਪੀਲ ਰੱਦ   
ਬੇਅਦਬੀ ਕਾਨੂੰਨ ‘ਚ ਸੋਧ ਲਾਜ਼ਮੀ: ਜਥੇਦਾਰ ਗੜਗੱਜ ਵੱਲੋਂ ਇੱਕ ਮਹੀਨੇ ਅੰਦਰ ਤਬਦੀਲੀਆਂ ਲਾਗੂ ਕਰਨ ਦੇ ਨਿਰਦੇਸ਼
June 29, 2026
Amendment-In-Sacrilege-Law-Is-Ma

Punjab Speaks Team / Panjab

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੇਅਦਬੀ ਸਬੰਧੀ ਕਾਨੂੰਨ ‘ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵੱਲੋਂ ਮਹੱਤਵਪੂਰਨ ਫ਼ੈਸਲਾ ਸੁਣਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਕਾਨੂੰਨ ਦੀਆਂ ਧਾਰਾਵਾਂ ਵਿੱਚ ਪੰਥਕ ਰਾਏ ਅਨੁਸਾਰ ਸੋਧਾਂ ਕਰਕੇ ਹੀ ਇਸ ਨੂੰ ਲਾਗੂ ਕੀਤਾ ਜਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ‘ਚ ਜਿਹੜੀਆਂ ਸੋਧਾਂ ਲੋੜੀਂਦੀਆਂ ਹਨ, ਉਹ ਲਿਖਤੀ ਰੂਪ ਵਿੱਚ ਤਿਆਰ ਕਰਕੇ ਸਰਕਾਰ ਨੂੰ ਸੌਂਪ ਦਿੱਤੀਆਂ ਜਾਣਗੀਆਂ ਅਤੇ ਇਹ ਸੋਧਾਂ ਇੱਕ ਮਹੀਨੇ ਦੇ ਅੰਦਰ ਲਾਜ਼ਮੀ ਤੌਰ ‘ਤੇ ਸ਼ਾਮਲ ਕਰਕੇ ਹੀ ਕਾਨੂੰਨ ਲਾਗੂ ਕੀਤਾ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਜਦ ਤੱਕ ਇਹ ਸੋਧਾਂ ਨਹੀਂ ਹੁੰਦੀਆਂ, ਤਦ ਤੱਕ ਕਾਨੂੰਨ ਲਾਗੂ ਨਹੀਂ ਮੰਨਿਆ ਜਾਵੇਗਾ। ਇਹ ਫ਼ੈਸਲਾ ਉਸ ਵੇਲੇ ਸੁਣਾਇਆ ਗਿਆ ਜਦੋਂ ਪੰਜਾਬ ਵਿਧਾਨ ਸਭਾ ਦੇ ਮੰਤਰੀ, ਵਿਧਾਇਕ ਅਤੇ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਅਤੇ ਤਕਰੀਬਨ ਡੇਢ ਘੰਟੇ ਤੱਕ ਚੱਲੀ ਗੱਲਬਾਤ ਦੌਰਾਨ ਆਪਣੇ ਵਿਚਾਰ ਪੇਸ਼ ਕੀਤੇ।

ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵੱਲੋਂ ਸਾਂਝਾ ਆਦੇਸ਼ ਜਾਰੀ ਕੀਤਾ ਗਿਆ, ਜਿਸਨੂੰ ਮੌਜੂਦ ਸਾਰੇ ਨੁਮਾਇੰਦਿਆਂ ਨੇ ਸਵੀਕਾਰ ਕੀਤਾ ਅਤੇ ਸੋਧਾਂ ਅਨੁਸਾਰ ਕਾਨੂੰਨ ਲਾਗੂ ਕਰਨ ਦੀ ਹਾਮੀ ਭਰੀ। ਜਥੇਦਾਰ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕੋਈ ਵੀ ਸਿਆਸੀ ਧਿਰ ਸਿਆਸਤ ਨਾ ਕਰੇ ਅਤੇ ਨਾ ਹੀ ਕਿਸੇ ਵਿਰੁੱਧ ਗਲਤ ਬਿਆਨਬਾਜ਼ੀ ਕੀਤੀ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਜੇ ਸਰਕਾਰ ਨੂੰ ਕੋਈ ਸੁਝਾਅ ਜਾਂ ਸਪਸ਼ਟੀਕਰਨ ਦੀ ਲੋੜ ਹੋਵੇ ਤਾਂ ਉਹ ਸਿੱਧੇ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸੰਪਰਕ ਕਰ ਸਕਦੀ ਹੈ। ਇਸ ਤੋਂ ਪਹਿਲਾਂ, 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ‘ਤੇ ਵਿਚਾਰ-ਵਟਾਂਦਰੇ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਨਾਲ ਹੋਈ ਸੀ। ਅਰਦਾਸ ਦੌਰਾਨ ਪੰਜ ਸਿੰਘ ਸਾਹਿਬਾਨ, ਪੰਜ ਪਿਆਰੇ ਅਤੇ ਹੋਰ ਧਾਰਮਿਕ ਸ਼ਖਸੀਅਤਾਂ ਮੌਜੂਦ ਰਹੀਆਂ।

Amendment In Sacrilege Law Is Mandatory Jathedar Gargajj Directs To Implement Changes Within A Month


Recommended News
Punjab Speaks ad image
Trending
Just Now