OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
July 6, 2026
Punjab Speaks Team / Punjab
ਚੰਡੀਗੜ੍ਹ, 06 ਜੁਲਾਈ 2026: ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ’ਤੇ ਬਣੀ ਫ਼ਿਲਮ ‘ਪੰਜਾਬ ’95’ ਨੂੰ ਹਾਲ ਹੀ ਵਿੱਚ ਨਵੇਂ ਨਾਮ ‘ਸਤਲੁਜ’ ਨਾਲ ZEE5 OTT ਪਲੇਟਫਾਰਮ ’ਤੇ ਰਿਲੀਜ਼ ਕੀਤਾ ਗਿਆ ਸੀ। ਪਰ ਰਿਲੀਜ਼ ਦੇ ਮਹਿਜ਼ ਦੋ ਦਿਨਾਂ ਬਾਅਦ ਹੀ ਫ਼ਿਲਮ ‘ਸਤਲੁਜ’ ਨੂੰ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਹੈ।
ਇਸ ਅਚਾਨਕ ਹੋਈ ਕਾਰਵਾਈ ’ਤੇ ਮੁੱਖ ਅਦਾਕਾਰ ਦਿਲਜੀਤ ਦੋਸਾਂਝ ਨੇ ਵੱਡਾ ਬਿਆਨ ਦਿੱਤਾ ਹੈ। ਦਿਲਜੀਤ ਨੇ ਆਪਣੇ ਦਰਸ਼ਕਾਂ ਅਤੇ ਪ੍ਰਸ਼ੰਸਕਾਂ ਨੂੰ ਕਿਹਾ , ‘ਹੁਣ ਕੋਈ ਫ਼ਿਕਰ ਨਹੀਂ, ਸਭ ਨੇ ਡਾਊਨਲੋਡ ਕਰ ਲਈ ਹੈ। ਇੱਕ ਵਾਰ ਜਦੋਂ ਕੋਈ ਫ਼ਿਲਮ ਆ ਜਾਵੇ, ਉਹ ਖ਼ਤਮ ਨਹੀਂ ਹੋ ਸਕਦੀ।’ ਦਿਲਜੀਤ ਦੇ ਇਸ ਬਿਆਨ ਤੋਂ ਸਾਫ਼ ਹੈ ਕਿ ਫ਼ਿਲਮ ਭਾਵੇਂ ਅਧਿਕਾਰਤ ਤੌਰ ’ਤੇ ਹਟਾ ਦਿੱਤੀ ਗਈ ਹੋਵੇ, ਪਰ ਇਹ ਦਰਸ਼ਕਾਂ ਤੱਕ ਪਹੁੰਚ ਚੁੱਕੀ ਹੈ।
Satluj Is Known Beyond The Realm Of OTT and Diljit Dosanjh s Significant Statement
Recommended News
Trending
Punjab Speaks/Punjab
Just Now