ਮਾਧੋਪੁਰ ਤੋਂ ਨਾਇਬ ਸਿੰਘ ਸੈਣੀ ਦਾ ਸੰਦੇਸ਼: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜੀਵਨ ਰਾਸ਼ਟਰ ਸੇਵਾ ਅਤੇ ਏਕਤਾ ਦੀ ਪ੍ਰੇਰਣਾ    ਬਹਿਬਲ ਕਲਾਂ ਗੋਲੀਕਾਂਡ ਜਾਂਚ ਲਈ ਲੋਕਾਂ ਨੂੰ ਖੁੱਲ੍ਹਾ ਸੱਦਾ, ਵਿਸ਼ੇਸ਼ ਜਾਂਚ ਟੀਮ ਵੱਲੋਂ ਬਿਆਨ ਦਰਜ ਕਰਨ ਦੀ ਅਪੀਲ    ਲੁਧਿਆਣਾ ਦੇ ਮਾਡਲ ਟਾਊਨ ਵਿੱਚ ਸਵੇਰ ਦੀ ਸੈਰ ਦੌਰਾਨ ਭਿਆਨਕ ਹਾਦਸਾ, ਔਰਤ ਦੀ ਮੌਤ, ਸਹੇਲੀ ਜ਼ਖ਼ਮੀ, ਡਰਾਈਵਰ ਫਰਾਰ    ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦਾ ਨਾਮ ਬਦਲ ਕੇ ਰੱਖਿਆ ‘ਸਤਲੁਜ’, ਲੰਬੇ ਵਿਵਾਦ ਮਗਰੋਂ ਓਟੀਟੀ ‘ਤੇ ਬਿਨਾਂ ਕਟੌਤੀ ਦੇ ਰਿਲੀਜ਼    ਲੁਧਿਆਣਾ ਵਿੱਚ ਡਾਕਟਰ ਦੇ ਘਰ ਘਰੇਲੂ ਨੌਕਰਾਣੀ ਵੱਲੋਂ ਨਕਦੀ ਤੇ ਮੋਬਾਈਲ ਚੋਰੀ ਕਰਕੇ ਫਰਾਰ, ਪੁਲਿਸ ਵੱਲੋਂ ਤਲਾਸ਼ ਤੇ ਮਾਮਲਾ ਦਰਜ    ਸਲੋਵਾਕੀਆ ਤੋਂ ਵਤਨ ਪਰਤੀ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ    ਮਲੇਸ਼ੀਆ ਵਿੱਚ ਦਿਲ ਦਾ ਦੌਰਾ ਬਣਿਆ ਮੌਤ ਦਾ ਕਾਰਨ, ਪਿੰਡ ਪੋਨਾਂ ਦੇ ਨੌਜਵਾਨ ਦਾ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ    ਹੈਲਮਟ ਛੋਟ 'ਤੇ ਹਾਈ ਕੋਰਟ ਦੀ ਮੋਹਰ, ਬੰਬੇ ਸਰਦਾਰਾ ਲਈ ਵਿਸ਼ੇਸ਼ ਵਿਵਸਥਾ ਨੂੰ ਸੰਵਿਧਾਨਕ ਕਰਾਰ    ਤਿੰਨ ਮਾਸੂਮ ਬੱਚਿਆਂ ਦੇ ਅੰਤਿਮ ਸੰਸਕਾਰ ਦੌਰਾਨ ਦੋਸ਼ੀ ਮਾਂ ‘ਤੇ ਲੋਕਾਂ ਦਾ ਵਿਰੋਧ, ਚਿਹਰਾ ਦੇਖਣ ਤੋਂ ਰੋਕਿਆ ਗਿਆ    ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਸਿੱਖਿਆ ਵਿਭਾਗ ਦਾ ਅਧਿਆਪਕ ਵਿਜੀਲੈਂਸ ਵੱਲੋਂ ਕਾਬੂ   
ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ਤੇਜ਼, ਜੂਨ ’ਚ ਰਿਸ਼ਵਤ ਲੈਂਦੇ 6 ਲੋਕ ਕਾਬੂ
July 8, 2026
Vigilance-Crackdown-On-Corruptio

Public Times Bureau / Panjab

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਵੱਖ-ਵੱਖ 6 ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦੇ ਹੋਏ 5 ਸਰਕਾਰੀ ਅਧਿਕਾਰੀਆਂ ਸਮੇਤ ਇੱਕ ਨਿੱਜੀ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਸਰਕਾਰੀ ਵਿਭਾਗਾਂ ਅਤੇ ਹੋਰ ਖੇਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜੂਨ ਮਹੀਨੇ ਵਿੱਚ ਰਿਸ਼ਵਤਖੋਰੀ ਨਾਲ ਜੁੜੇ ਮਾਮਲਿਆਂ ਵਿੱਚ ਸਖ਼ਤ ਕਦਮ ਚੁੱਕੇ ਗਏ ਹਨ।


ਬੁਲਾਰੇ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਮਾਮਲਿਆਂ ਨਾਲ ਸਬੰਧਤ ਚਲਾਨ ਵੀ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ 15 ਮੁਲਜ਼ਮਾਂ ਖ਼ਿਲਾਫ਼ 9 ਨਵੇਂ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਨੇ ਇਹ ਵੀ ਦੱਸਿਆ ਕਿ ਜੂਨ ਮਹੀਨੇ ਦੌਰਾਨ ਇੱਕ ਅਦਾਲਤ ਵੱਲੋਂ ਰਿਸ਼ਵਤਖੋਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਹੈ। ਇਹ ਮਾਮਲਾ ਵਿਜੀਲੈਂਸ ਬਿਊਰੋ ਵੱਲੋਂ ਦਰਜ ਕਰਵਾਇਆ ਗਿਆ ਸੀ ਅਤੇ ਅਦਾਲਤੀ ਕਾਰਵਾਈ ਦੌਰਾਨ ਇਸ ਦੀ ਪੈਰਵੀ ਕੀਤੀ ਗਈ।


ਅਦਾਲਤ ਨੇ ਇਸ ਮਾਮਲੇ ਵਿੱਚ 6 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਹਰ ਇੱਕ ਨੂੰ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਦੋਸ਼ੀਆਂ ’ਤੇ 27 ਹਜ਼ਾਰ ਰੁਪਏ ਤੋਂ ਲੈ ਕੇ 31 ਹਜ਼ਾਰ ਰੁਪਏ ਤੱਕ ਦੇ ਜੁਰਮਾਨੇ ਵੀ ਲਗਾਏ ਗਏ ਹਨ। ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਰਿਸ਼ਵਤਖੋਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Vigilance Crackdown On Corruption Intensifies 6 People Nabbed While Accepting Bribes In June


Recommended News
Punjab Speaks ad image
Trending
Just Now