ਮਮਦੋਟ 'ਚ ਦੁਖਦਾਈ ਘਟਨਾ: ਵੀਡੀਓ ਬਣਾਉਣ ਤੋਂ ਬਾਅਦ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਨੌਜਵਾਨ ਦੀ ਮੌਤ    ਡਿਊਟੀ ਸਮੇਂ ਮਸਾਜ ਕਰਵਾਉਣ ਦਾ ਮਾਮਲਾ: ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਦੋ ਬਰਖਾਸਤ, ਇੱਕ ਮੁਅੱਤਲ    ਪੰਜ ਸਾਲਾ ਬੱਚੀ 'ਤੇ ਆਵਾਰਾ ਕੁੱਤੇ ਦਾ ਖੌਫ਼ਨਾਕ ਹਮਲਾ, ਪਿਤਾ ਸਮੇਤ ਚਾਰ ਜ਼ਖ਼ਮੀ    ਮਾਂ ਵੈਸ਼ਨੋ ਦੇਵੀ ਯਾਤਰਾ ਹੋਈ ਹੋਰ ਸੁਖਾਲੀ, ਪੰਜਾਬ ਰੋਡਵੇਜ਼ ਨੇ ਲੁਧਿਆਣਾ ਤੇ ਜਲੰਧਰ ਤੋਂ ਕਟੜਾ ਲਈ ਸ਼ੁਰੂ ਕੀਤੀ ਸਿੱਧੀ ਵੋਲਵੋ ਸੇਵਾ    41 ਦਿਨਾਂ ਵਿੱਚ ਇਨਸਾਫ਼: ਡੇਢ ਸਾਲਾ ਆਰਵ ਦੇ ਬੇਰਹਿਮ ਕਤਲ ਮਾਮਲੇ ’ਚ ਦੋਸ਼ੀ ਵਿਰਾਜ ਨੂੰ ਫਾਂਸੀ ਦੀ ਸਜ਼ਾ    SIR-2026 ਦੀ ਰਫ਼ਤਾਰ ਵਧਾਉਣ ਲਈ ਪੰਜਾਬ ਵਿੱਚ 11 ਤੇ 12 ਜੁਲਾਈ ਨੂੰ ਵਿਸ਼ੇਸ਼ ਕੈਂਪ    ਲੁਧਿਆਣਾ ਵਿੱਚ ‘ਆਪਰੇਸ਼ਨ ਪ੍ਰਹਾਰ 3.0’ ਤਹਿਤ ਪੁਲਿਸ ਦੀ ਵੱਡੀ ਛਾਪੇਮਾਰੀ, 226 ਥਾਵਾਂ ’ਤੇ ਕਾਰਵਾਈ, 199 ਵਿਅਕਤੀ ਕਾਬੂ    ਚੰਡੀਗੜ੍ਹ ਵਿੱਚ ਹਜ਼ਾਰਾਂ ਕਿਸਾਨਾਂ ਦਾ ਵਿਸ਼ਾਲ ਰੋਸ ਪ੍ਰਦਰਸ਼ਨ, ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਗੱਜੀਆਂ ਜਥੇਬੰਦੀਆਂ    ਮਾਧੋਪੁਰ ਤੋਂ ਨਾਇਬ ਸਿੰਘ ਸੈਣੀ ਦਾ ਸੰਦੇਸ਼: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜੀਵਨ ਰਾਸ਼ਟਰ ਸੇਵਾ ਅਤੇ ਏਕਤਾ ਦੀ ਪ੍ਰੇਰਣਾ    ਬਹਿਬਲ ਕਲਾਂ ਗੋਲੀਕਾਂਡ ਜਾਂਚ ਲਈ ਲੋਕਾਂ ਨੂੰ ਖੁੱਲ੍ਹਾ ਸੱਦਾ, ਵਿਸ਼ੇਸ਼ ਜਾਂਚ ਟੀਮ ਵੱਲੋਂ ਬਿਆਨ ਦਰਜ ਕਰਨ ਦੀ ਅਪੀਲ   
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐੱਸ.ਆਈ.ਆਰ. ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਪੂਰੀ ਕਰਨ 'ਤੇ ਅਸ਼ੋਕ ਕੁਮਾਰ ਬੀ.ਐਲ.ਓ ਦਾ ਸਨਮਾਨ
July 9, 2026
District-Election-Officer-Honors

Punjab Speaks Team / Punjab

ਬਠਿੰਡਾ, 9 ਜੁਲਾਈ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐੱਸ.ਆਈ.ਆਰ.) ਦੌਰਾਨ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਅਸ਼ੋਕ ਕੁਮਾਰ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀ.ਐਲ.ਓ. ਅਸ਼ੋਕ ਕੁਮਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਵੀ ਸਰਾਹਨਾ ਕੀਤੀ ਗਈ। ਇਸ ਦੌਰਾਨ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਵੀ ਹਾਜ਼ਰ ਸਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਬੀ.ਐਲ.ਓਜ਼ ਦੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਭਰੇ ਰਵੱਈਏ ਸਦਕਾ ਐੱਸ.ਆਈ.ਆਰ. ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਮੇਂ-ਸਿਰ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨੂੰ ਸਹੀ ਅਤੇ ਅੱਪਡੇਟ ਰੱਖਣ ਵਿੱਚ ਬੀ.ਐਲ.ਓਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਇਸ ਦੌਰਾਨ ਸਨਮਾਨਿਤ ਕੀਤੇ ਗਏ ਬੀ.ਐਲ.ਓ ਅਸ਼ੋਕ ਕੁਮਾਰ ਨੂੰ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਚੋਣ ਕਾਰਜਾਂ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਅਧਿਕਾਰੀਆਂ ਨੇ ਉਮੀਦ ਜਤਾਈ ਕਿ ਸਮੂਹ ਚੋਣ ਅਮਲਾ ਆਉਣ ਵਾਲੀਆਂ ਚੋਣਾਂ ਦੌਰਾਨ ਵੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਏਗਾ।

ਸ੍ਰੀ ਰਾਜੇਸ਼ ਧੀਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਣਤੀ ਫਾਰਮ ਸਮੇਂ ਸਿਰ ਭਰ ਕੇ ਸਬੰਧਤ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ, ਤਾਂ ਜੋ ਗਲਤੀ-ਰਹਿਤ, ਪਾਰਦਰਸ਼ੀ ਅਤੇ ਭਰੋਸੇਯੋਗ ਵੋਟਰ ਸੂਚੀ ਦੀ ਤਿਆਰੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਹੋਰ ਬੀ.ਐਲ.ਓਜ਼ ਨੂੰ ਵੀ ਅਸ਼ੋਕ ਦੀ ਮਿਸਾਲ ਤੋਂ ਪ੍ਰੇਰਨਾ ਲੈਂਦਿਆਂ ਵਿਸ਼ੇਸ਼ ਗਹਿਰੀ ਸੁਧਾਈ ਰਿਕਾਰਡ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ।

District Election Officer Honors BLO Ashok Kumar For Completing 100 Digitization Of The SIR


Recommended News
Punjab Speaks ad image
Trending
Just Now