ਕੈਨੇਡਾ ਭੇਜੀਆਂ ਪਾਵਨ ਬੀੜਾਂ ’ਤੇ ਵਿਵਾਦ ਵਿਚਕਾਰ ਐਸਜੀਪੀਸੀ ਦਾ ਸਪੱਸ਼ਟੀਕਰਨ, ਕਿਹਾ- ਸਾਰੀ ਕਾਰਵਾਈ ਮਰਿਆਦਾ ਅਨੁਸਾਰ    ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਨਤਮਸਤਕ ਹੋਏ ਬਿਕਰਮ ਮਜੀਠੀਆ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ    ਮਮਦੋਟ 'ਚ ਦੁਖਦਾਈ ਘਟਨਾ: ਵੀਡੀਓ ਬਣਾਉਣ ਤੋਂ ਬਾਅਦ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਨੌਜਵਾਨ ਦੀ ਮੌਤ    ਡਿਊਟੀ ਸਮੇਂ ਮਸਾਜ ਕਰਵਾਉਣ ਦਾ ਮਾਮਲਾ: ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਦੋ ਬਰਖਾਸਤ, ਇੱਕ ਮੁਅੱਤਲ    ਪੰਜ ਸਾਲਾ ਬੱਚੀ 'ਤੇ ਆਵਾਰਾ ਕੁੱਤੇ ਦਾ ਖੌਫ਼ਨਾਕ ਹਮਲਾ, ਪਿਤਾ ਸਮੇਤ ਚਾਰ ਜ਼ਖ਼ਮੀ    ਮਾਂ ਵੈਸ਼ਨੋ ਦੇਵੀ ਯਾਤਰਾ ਹੋਈ ਹੋਰ ਸੁਖਾਲੀ, ਪੰਜਾਬ ਰੋਡਵੇਜ਼ ਨੇ ਲੁਧਿਆਣਾ ਤੇ ਜਲੰਧਰ ਤੋਂ ਕਟੜਾ ਲਈ ਸ਼ੁਰੂ ਕੀਤੀ ਸਿੱਧੀ ਵੋਲਵੋ ਸੇਵਾ    41 ਦਿਨਾਂ ਵਿੱਚ ਇਨਸਾਫ਼: ਡੇਢ ਸਾਲਾ ਆਰਵ ਦੇ ਬੇਰਹਿਮ ਕਤਲ ਮਾਮਲੇ ’ਚ ਦੋਸ਼ੀ ਵਿਰਾਜ ਨੂੰ ਫਾਂਸੀ ਦੀ ਸਜ਼ਾ    SIR-2026 ਦੀ ਰਫ਼ਤਾਰ ਵਧਾਉਣ ਲਈ ਪੰਜਾਬ ਵਿੱਚ 11 ਤੇ 12 ਜੁਲਾਈ ਨੂੰ ਵਿਸ਼ੇਸ਼ ਕੈਂਪ    ਲੁਧਿਆਣਾ ਵਿੱਚ ‘ਆਪਰੇਸ਼ਨ ਪ੍ਰਹਾਰ 3.0’ ਤਹਿਤ ਪੁਲਿਸ ਦੀ ਵੱਡੀ ਛਾਪੇਮਾਰੀ, 226 ਥਾਵਾਂ ’ਤੇ ਕਾਰਵਾਈ, 199 ਵਿਅਕਤੀ ਕਾਬੂ    ਚੰਡੀਗੜ੍ਹ ਵਿੱਚ ਹਜ਼ਾਰਾਂ ਕਿਸਾਨਾਂ ਦਾ ਵਿਸ਼ਾਲ ਰੋਸ ਪ੍ਰਦਰਸ਼ਨ, ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਗੱਜੀਆਂ ਜਥੇਬੰਦੀਆਂ   
ਕੈਨੇਡਾ ਭੇਜੀਆਂ ਪਾਵਨ ਬੀੜਾਂ ’ਤੇ ਵਿਵਾਦ ਵਿਚਕਾਰ ਐਸਜੀਪੀਸੀ ਦਾ ਸਪੱਸ਼ਟੀਕਰਨ, ਕਿਹਾ- ਸਾਰੀ ਕਾਰਵਾਈ ਮਰਿਆਦਾ ਅਨੁਸਾਰ
July 12, 2026
Sgpc-Clarifies-Stance-Amidst-Con

Punjab Speaks Times / Panjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਦੇ ਮਾਮਲੇ ’ਤੇ ਚੱਲ ਰਹੇ ਵਿਵਾਦ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਐਸਜੀਪੀਸੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਪਾਵਨ ਸਰੂਪ ਭੇਜਣ ਦੀ ਪੂਰੀ ਪ੍ਰਕਿਰਿਆ ਗੁਰਮਰਿਆਦਾ, ਸਿੱਖ ਪਰੰਪਰਾਵਾਂ ਅਤੇ ਸਤਿਕਾਰ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਕਾਹਲਵਾਂ ਨੇ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਪ੍ਰਚਾਰ ਨੂੰ ਗੁੰਮਰਾਹਕੁੰਨ ਕਰਾਰ ਦਿੰਦਿਆਂ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਿੱਖ ਸੰਸਥਾ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਕਰ ਰਹੇ ਹਨ।


ਉਨ੍ਹਾਂ ਦੱਸਿਆ ਕਿ ਕੈਨੇਡਾ ਦੀਆਂ ਸਿੱਖ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਕੀਤੀ ਗਈ ਧਾਰਮਿਕ ਲੋੜ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪਾਵਨ ਸਰੂਪ ਭੇਜੇ ਗਏ ਹਨ। ਇਸ ਤੋਂ ਪਹਿਲਾਂ ਵੀ ਵਿਦੇਸ਼ਾਂ ਵਿੱਚ ਵੱਸਦੀਆਂ ਸੰਗਤਾਂ ਦੀ ਮੰਗ ’ਤੇ ਨਿਰਧਾਰਤ ਨਿਯਮਾਂ ਅਤੇ ਮਰਿਆਦਾ ਅਨੁਸਾਰ ਪਾਵਨ ਸਰੂਪ ਭੇਜੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰੀ, ਕੈਨੇਡਾ ਸਥਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਮੰਗ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਪੱਧਰ ’ਤੇ ਨਿਯਮਾਂ ਦੀ ਉਲੰਘਣਾ ਨਹੀਂ ਕੀਤੀ ਗਈ।


ਸ਼੍ਰੋਮਣੀ ਕਮੇਟੀ ਸਕੱਤਰ ਨੇ ਇਹ ਵੀ ਕਿਹਾ ਕਿ ਪਾਵਨ ਸਰੂਪਾਂ ਨੂੰ ਲੈ ਕੇ ਵਪਾਰ ਕਰਨ ਦੇ ਦੋਸ਼ ਬਿਲਕੁਲ ਬੇਬੁਨਿਆਦ ਹਨ। ਉਨ੍ਹਾਂ ਦੱਸਿਆ ਕਿ ਪਾਵਨ ਸਰੂਪ ਸੰਗਤਾਂ ਦੀ ਧਾਰਮਿਕ ਲੋੜ ਦੇ ਆਧਾਰ ’ਤੇ ਬਿਨਾਂ ਕਿਸੇ ਭੇਟਾ ਦੇ ਦਿੱਤੇ ਜਾਂਦੇ ਹਨ ਅਤੇ ਇਸ ਦਾ ਕਿਸੇ ਵੀ ਤਰ੍ਹਾਂ ਦੇ ਆਰਥਿਕ ਲੈਣ-ਦੇਣ ਨਾਲ ਕੋਈ ਸਬੰਧ ਨਹੀਂ ਹੈ। ਕਾਹਲਵਾਂ ਨੇ ਦੱਸਿਆ ਕਿ ਪਾਵਨ ਸਰੂਪ ਭੇਜਣ ਤੋਂ ਪਹਿਲਾਂ ਕੈਨੇਡਾ ਵਿੱਚ ਪ੍ਰਬੰਧਾਂ ਦੀ ਜਾਂਚ ਵੀ ਕੀਤੀ ਗਈ ਸੀ ਤਾਂ ਜੋ ਗੁਰਮਰਿਆਦਾ ਅਤੇ ਸਤਿਕਾਰ ਅਨੁਸਾਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾ ਸਕਣ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਪੁਸ਼ਟੀ ਕੀਤੀ ਜਾਣਕਾਰੀ ’ਤੇ ਵਿਸ਼ਵਾਸ ਨਾ ਕਰਨ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪੰਥਕ ਪਰੰਪਰਾਵਾਂ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਹੈ।

Sgpc Clarifies Stance Amidst Controversy Over Sacred Scripture Copies Sent To Canada States The Entire Process Was Conducted In Accordance With Religious Protocol


Recommended News
Punjab Speaks ad image
Trending
Just Now