ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ    ਕੈਨੇਡਾ ਭੇਜੀਆਂ ਪਾਵਨ ਬੀੜਾਂ ’ਤੇ ਵਿਵਾਦ ਵਿਚਕਾਰ ਐਸਜੀਪੀਸੀ ਦਾ ਸਪੱਸ਼ਟੀਕਰਨ, ਕਿਹਾ- ਸਾਰੀ ਕਾਰਵਾਈ ਮਰਿਆਦਾ ਅਨੁਸਾਰ    ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਨਤਮਸਤਕ ਹੋਏ ਬਿਕਰਮ ਮਜੀਠੀਆ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ    ਮਮਦੋਟ 'ਚ ਦੁਖਦਾਈ ਘਟਨਾ: ਵੀਡੀਓ ਬਣਾਉਣ ਤੋਂ ਬਾਅਦ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਨੌਜਵਾਨ ਦੀ ਮੌਤ    ਡਿਊਟੀ ਸਮੇਂ ਮਸਾਜ ਕਰਵਾਉਣ ਦਾ ਮਾਮਲਾ: ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਦੋ ਬਰਖਾਸਤ, ਇੱਕ ਮੁਅੱਤਲ    ਪੰਜ ਸਾਲਾ ਬੱਚੀ 'ਤੇ ਆਵਾਰਾ ਕੁੱਤੇ ਦਾ ਖੌਫ਼ਨਾਕ ਹਮਲਾ, ਪਿਤਾ ਸਮੇਤ ਚਾਰ ਜ਼ਖ਼ਮੀ   
ਚੰਡੀਗੜ੍ਹ 'ਚ ਪੂਰੀ ਰਾਤ ਕਾਰ ’ਚ ਪਈ ਰਹੀ ਅਣਪਛਾਤੇ ਵਿਅਕਤੀ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖ਼ਦਸ਼ਾ; ਪੁਲਿਸ ਕਰ ਰਹੀ ਜਾਂਚ
July 13, 2026
Body-Of-Unidentified-Man-Lay-In-

Punjab Speaks Team / Punjab

ਚੰਡੀਗੜ੍ਹ: ਚੰਡੀਗੜ੍ਹ ਦੇ ਡੱਡੂ ਮਾਜਰਾ ਪਿੰਡ ਵਿਚ ਐਤਵਾਰ ਸ਼ਾਮ ਨੂੰ ਉਸ ਵੇਲੇ ਹੰਗਾਮਾ ਮਚ ਗਿਆ, ਜਦੋਂ ਘਰ ਦੇ ਬਾਹਰ ਖੜ੍ਹੀ ਇਕ ਕਾਰ ਦੀ ਪਿਛਲੀ ਸੀਟ 'ਤੇ ਇਕ ਅੱਧਖੜ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ਵਿਚ ਮਿਲੀ। ਜਾਣਕਾਰੀ ਮਿਲਦੇ ਹੀ ਮਲੋਇਆ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸੈਕਟਰ-16 ਸਥਿਤ ਜੀਐਮਐਸਐਚ ਦੀ ਮੋਰਚਰੀ ਵਿਚ ਰੱਖ ਦਿੱਤੀ। ਪੁਲਿਸ ਨੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ ਮਰਨ ਵਾਲੇ ਵਿਅਕਤੀ ਦੀ ਉਮਰ ਲਗਪਗ 50 ਤੋਂ 55 ਸਾਲ ਦੇ ਵਿਚਕਾਰ ਹੈ ਅਤੇ ਉਸ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ। ਸ਼ੁਰੂਆਤੀ ਜਾਂਚ ਵਿਚ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਹਾਲਾਂਕਿ ਮੌਤ ਦੇ ਸਹੀ ਕਾਰਨ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਕਾਰ ਦੇ ਮਾਲਕ ਗੁਰਲੀਨ ਸਿੰਘ, ਜੋ ਡੱਡੂ ਮਾਜਰਾ ਦੇ ਨਿਵਾਸੀ ਹਨ, ਨੇ ਪੁਲਿਸ ਨੂੰ ਦੱਸਿਆ ਕਿ ਸ਼ਨੀਵਾਰ ਰਾਤ ਉਹਨੇ ਆਪਣੀ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ ਅਤੇ ਗਲਤੀ ਨਾਲ ਕਾਰ ਨੂੰ ਲੌਕ ਕਰਨਾ ਭੁੱਲ ਗਏ। ਐਤਵਾਰ ਸ਼ਾਮ ਜਦੋਂ ਉਹ ਕਾਰ ਦੇ ਨੇੜੇ ਪਹੁੰਚੇ, ਤਾਂ ਪਿਛਲੀ ਸੀਟ 'ਤੇ ਇਕ ਅਣਪਛਾਤਾ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਮਿਲਿਆ।

ਇਸ ਤੋਂ ਬਾਅਦ, ਉਸ ਨੇ ਤੁਰੰਤ ਡਾਇਲ-112 'ਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਮਲੋਇਆ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਵਿਅਕਤੀ ਨੂੰ ਤੁਰੰਤ ਜੀਐਮਐਸਐਚ-16 ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨਰ ਦਿੱਤਾ। ਸਥਾਨਕ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਮਿ੍ਰਤਕ ਵਿਅਕਤੀ ਨੂੰ ਸ਼ਨੀਵਾਰ ਰਾਤ ਇਲਾਕੇ ਵਿਚ ਘੁੰਮਦੇ ਹੋਏ ਦੇਖਿਆ ਗਿਆ ਸੀ। ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਉਸ ਦਾ ਵੇਰਵਾ ਸ਼ਹਿਰ ਦੇ ਹੋਰ ਥਾਣਿਆਂ ਵਿਚ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਫੋਰੈਂਸਿਕ ਜਾਂਚ ਦੇ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਇਸ ਸਮੇਂ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।


Body Of Unidentified Man Lay In Car All Night In Chandigarh Suspected Drug Overdose Police Investigating


Recommended News
Trending
Just Now