Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ
November 20, 2026
Punjab Speaks Team / Punjab
ਚੰਡੀਗੜ੍ਹ, 20 ਨਵੰਬਰ – ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਅੱਜ ਐਲਾਨ ਕੀਤਾ ਜਾ ਸਕਦਾ ਹੈ। ਇਸ ਨੂੰ ਲੈ ਕੇ ਰਾਜ ਚੋਣ ਕਮਿਸ਼ਨਰ ਵਿਜੇ ਦੇਵ ਨੇ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਇਸ ਕਾਨਫਰੰਸ ਵਿੱਚ ਨਗਰ ਨਿਗਮ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ। ਚੋਣ ਸ਼ਡਿਊਲ ਦਾ ਐਲਾਨ ਹੁੰਦੇ ਹੀ ਸ਼ਹਿਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਇਸ ਦੌਰਾਨ ਚੋਣਾਂ ਦੀਆਂ ਤਰੀਕਾਂ ਦੇ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ, ਪੜਤਾਲ, ਨਾਮ ਵਾਪਸ ਲੈਣ ਅਤੇ ਵੋਟਿੰਗ ਦੀਆਂ ਤਰੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਨਗਰ ਨਿਗਮ ਦੇ ਮੌਜੂਦਾ ਸਦਨ ਦਾ ਕਾਰਜਕਾਲ 7 ਜਨਵਰੀ 2027 ਨੂੰ ਖ਼ਤਮ ਹੋ ਰਿਹਾ ਹੈ।
Chandigarh Municipal Corporation s Future May Be Decided Today Election Called Suggestions Welcomed
Recommended News
Trending
Punjab Speaks/Punjab
Just Now