ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ
November 20, 2026
Release-Of-Bandi-Singhs-imprison

Punjab Speaks Team / Punjab

ਚੰਡੀਗੜ੍ਹ, 20 ਨਵੰਬਰ : ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 28 ਸਤੰਬਰ 2019 ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ ਪੁਰਬ ਮੋਕੇ ਆਖਿਆ ਸੀ ਕਿ ਦੇਸ ਦੀਆ ਵੱਖ ਵੱਖ ਜੇਲ੍ਹਾ ਵਿੱਚ ਬੰਦ 8 ਬੰਦੀ ਸਿੰਘਾਂ ਨੁੰ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਇੱਕ ਵਿਸੇਸ ਨੋਟ ਰਾਹੀ 1 ਬੰਦੀ ਸਿੰਘ ਦੀ ਮੌਤ ਦੀ ਸਜ਼ਾ ਨੁੰ ਉਮਰ ਕੈਦ ਵਿੱਚ ਬਦਲਣ ਦਾ ਫੈਸਲਾ ਲਿਆ ਗਿਆ।

ਇਸ ਸਬੰਧੀ ਕੇਦਰ ਸਰਕਾਰ ਵਲੋ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ । ਪਰ 7 ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਬੰਦੀ ਸਿੰਘਾਂ ਨੁੰ ਰਿਹਾਅ ਨਹੀ ਕੀਤਾ ਗਿਆ ਅਤੇ ਨਾ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਗਿਆ ਹੈ ।ਇਹਨਾਂ ਵਿਚਾਰਾ ਦਾ ਪ੍ਰਗਟਾਵਾ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਕੀਤਾ ।ਉਹਨਾ ਆਖਿਆ ਕਿ ਸਮੁੱਚੇ ਪੰਥ ਦੀਆਂ ਭਾਵਨਾਵਾ ਨੁੰ ਸਮਝਦੇ ਹੋਏ ਕੇਦਰ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਮੁਤਾਬਕ ਆਪਣੀਆ ਸਜ਼ਾਵਾ ਪੂਰੀਆ ਕਰ ਚੁੱਕੇ 32-32 ਸਾਲਾ ਤੋ ਜੇਲ੍ਹਾ ਵਿੱਚ ਬੰਦ ਬੰਦੀ ਸਿੰਘਾ ਨੁੰ ਰਿਹਾਅ ਕਰੇ ।

ਬਾਜਵਾ ਨੇ ਅੱਗੇ ਆਖਿਆ ਕਿ 7 ਮਈ 2025 ਤੋ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਕੇਦਰ ਸਰਕਾਰ ਨੇ ਬੰਦ ਕੀਤਾ ਹੋਇਆ ਹੈ ।ਜਿਸ ਨਾਲ ਦੁਨੀਆ ਭਰ ਵਿੱਚ ਵਸਦੀਆ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਭਾਰੀ ਰੋਸ ਹੈ । ਉਹਨਾਂ ਆਖਿਆ ਕਿ ਸਾਡੀ ਸੰਸਥਾ ਵਲੋ 14 ਅਪ੍ਰੈਲ 2001 ਨੁੰ ਇਸ ਲਾਂਘੇ ਨੁੰ ਖੁੱਲਵਾਉਣ ਲਈ ਨਾਨਕ ਨਾਮ ਲੇਵਾ ਸੰਗਤਾ ਨੂੰ ਨਾਲ ਲੈ ਕੇ ਅੰਤਰਰਾਸਟਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਅਰਦਾਸ ਕਰਨੀ ਸੁਰੂ ਕੀਤੀ ਸੀ ਅਤੇ ਸਾਢੇ ਅਠਾਰਾ ਸਾਲਾ ਬਾਅਦ ਸੰਗਤਾਂ ਦੀਆ ਅਰਦਾਸਾ ਨਾਲ ਨਵੰਬਰ 2019 ਵਿੱਚ ਗੁਰੂ ਨਾਨਕ ਸਾਹਿਬ ਦੇ 550ਵੇ ਪ੍ਰਕਾਸ ਪੁਰਬ ਮੋਕੇ ਇਹ ਲਾਂਘਾ ਭਾਰਤ ਅਤੇ ਪਾਕਿਸਤਾਨ ਸਰਕਾਰ ਦੀ ਸਹਿਮਤੀ ਨਾਲ ਖੋਲਿਆ ਗਿਆ ਅਤੇ ਇਸ ਤੋ ਬਾਅਦ ਸੰਸਾਰ ਭਰ ਵਿਚੋ ਸੰਗਤਾ ਨੇ ਇਸ ਲਾਂਘੇ ਰਾਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।

ਬਾਜਵਾ ਨੇ ਅੱਗੇ ਆਖਿਆ ਕਿ ਸੰਗਤਾ ਦੀਆ ਭਾਵਨਾਵਾ ਨੁੰ ਸਮਝਦੇ ਹੋਏ ਕੇਦਰ ਸਰਕਾਰ ਗੁਰੂ ਨਾਨਕ ਸਾਹਿਬ ਦੇ 557ਵੇ ਪ੍ਰਕਾਸ ਪੁਰਬ ਤੋ ਪਹਿਲਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲੇ ਅਤੇ ਨਾਲ ਹੀ ਬੰਦੀ ਸਿੰਘਾ ਦੀ ਰਿਹਾਈ ਕਰੇ ।ਇਸ ਮੋਕੇ ਐਡਵੋਕੇਟ ਇੰਦਰਜੀਤ ਸਿੰਘ ਬਾਜਵਾ , ਬਾਬਾ ਗੁਰਮੇਜ਼ ਸਿੰਘ ਦਾਬਾਵਾਲ , ਇੰਜੀ ਸੁਖਦੇਵ ਸਿੰਘ ਧਾਲੀਵਾਲ ,ਜਤਿੰਦਰ ਸਿੰਘ ਦਾਬਾਵਾਲ ,ਅਮਰੀਕ ਸਿੰਘ ਖੈਹਿਰਾ ,ਇੰਸਪੈਕਟਰ ਨਿਰਮਲ ਸਿੰਘ , ਗਿਆਨੀ ਦਵਿੰਦਰ ਸਿੰਘ ,ਨਿਰਮਲ ਸਿੰਘ ਸਾਗਰਪੁਰ ਆਦਿ ਹਾਜ਼ਰ ਸਨ ।

Release Of Bandi Singhs imprisoned Sikhs And Reopening Of The Sri Kartarpur Sahib Corridor On The Occasion Of The Parkash Purab birth Anniversary Gurinder Singh Bajwa


Recommended News
Punjab Speaks ad image Punjab Speaks ad image
Trending
Just Now