ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ
November 23, 2026
Suspended-DIG-Harcharan-Singh-Bh

Punjab Speaks Team / Punjab

ਚੰਡੀਗੜ੍ਹ, 23 ਨਵੰਬਰ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪੰਜਾਬ ਦੇ 7 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਇਸ ਸੂਚੀ ਵਿੱਚ ਆਈ.ਏ.ਐਸ. (IAS), ਆਈ.ਪੀ.ਐਸ. (IPS) ਅਤੇ ਪੀ.ਸੀ.ਐਸ. (PCS) ਅਧਿਕਾਰੀ ਸ਼ਾਮਲ ਹਨ। ਅਧਿਕਾਰੀਆਂ ਮੁਤਾਬਕ ED ਇਸ ਮਾਮਲੇ ਵਿੱਚ ਭੁੱਲਰ ਦੇ ਸਹਾਇਕ ਕ੍ਰਿਸ਼ਨੂ ਸ਼ਾਰਦਾ ਨਾਲ ਇਨ੍ਹਾਂ ਅਧਿਕਾਰੀਆਂ ਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਸ਼ਾਰਦਾ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਈ.ਡੀ. ਨੇ ਸਾਰੇ ਅਧਿਕਾਰੀਆਂ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਤਾਇਨਾਤ 2000 ਬੈਚ ਦੇ ਆਈ.ਏ.ਐਸ. ਅਧਿਕਾਰੀ ਕੁਮਾਰ ਰਾਹੁਲ ਨੂੰ ਅੱਜ (ਸੋਮਵਾਰ23 ਨਵੰਬਰ ) ਲਈ ਤਲਬ ਕੀਤਾ ਗਿਆ ਹੈ। ਫਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਦੇ ਸਟਾਫ਼ ਅਫ਼ਸਰ ਵਜੋਂ ਤਾਇਨਾਤ ਪੀ.ਸੀ.ਐਸ. ਅਧਿਕਾਰੀ ਆਨੰਦ ਸਾਗਰ ਸ਼ਰਮਾ ਨੂੰ 25 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ 2016 ਬੈਚ ਦੀ ਆਈ.ਏ.ਐਸ. ਅਧਿਕਾਰੀ ਅਤੇ ਜਨਰਲ ਪ੍ਰਸ਼ਾਸਨ ਅਤੇ ਤਾਲਮੇਲ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਨੀਰੂ ਕਤਿਆਲ ਗੁਪਤਾ ਅਤੇ ਫਾਜ਼ਿਲਕਾ ਦੇ ਐਸ.ਐਸ.ਪੀ. (ਪੀ.ਪੀ.ਐਸ.) ਗਗਨ ਅਜੀਤ ਸਿੰਘ ਨੂੰ 26 ਨਵੰਬਰ ਲਈ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ, 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ 27 ਨਵੰਬਰ ਨੂੰ ਈ.ਡੀ. ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਈ.ਡੀ. ਨੇ ਪੁੱਛਗਿੱਛ ਲਈ ਦੋ ਸੇਵਾਮੁਕਤ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਹੈ। ਗੁਰਪ੍ਰੀਤ ਸਪਰਾ (2005 ਬੈਚ ਦੇ ਅਧਿਕਾਰੀ) ਨੂੰ 26 ਨਵੰਬਰ ਨੂੰ, ਜਦਕਿ ਅਰੁਣ ਸੇਖੜੀ (2004 ਬੈਚ ਦੇ ਅਧਿਕਾਰੀ) ਨੂੰ 25 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

Suspended DIG Harcharan Singh Bhullar Money Laundering Case ED Summons 7 IAS And IPS Officers Of Punjab


Recommended News
Punjab Speaks ad image Punjab Speaks ad image
Trending
Just Now