November 24, 2026
Punjab Speaks Team / Punjab
ਨਵੀਂ ਦਿੱਲੀ, 24 ਨਵੰਬਰ 2026 : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਕਰੀਬ 6 ਸਾਲਾਂ ਬਾਅਦ ਮੁੜ ਗੱਠਜੋੜ ਕਰ ਲਿਆ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਦਾ ਰਸਮੀ ਐਲਾਨ ਦਿੱਲੀ ਸਥਿਤ ਭਾਜਪਾ ਦੇ ਕੌਮੀ ਹੈੱਡਕੁਆਰਟਰ ਵਿਖੇ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਗੱਠਜੋੜ ਦੀ ਪੁਸ਼ਟੀ ਕੀਤੀ।
ਜ਼ਿਕਰਯੋਗ ਹੈ ਕਿ ਭਾਜਪਾ ਅਤੇ ਅਕਾਲੀ ਦਲ ਲੰਬੇ ਸਮੇਂ ਤੱਕ ਪੰਜਾਬ ਵਿੱਚ ਸਿਆਸੀ ਭਾਈਵਾਲ ਰਹੇ ਹਨ। ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸਿਆਸੀ ਸਾਂਝ ਸਾਲ 1996 ਵਿੱਚ ਸ਼ੁਰੂ ਹੋਈ ਸੀ। ਦੋਵਾਂ ਪਾਰਟੀਆਂ ਨੇ ਮਿਲ ਕੇ 1997, 2007 ਅਤੇ 2012 ਵਿੱਚ ਪੰਜਾਬ ਵਿੱਚ ਸਰਕਾਰ ਬਣਾਈ ਸੀ। ਹਾਲਾਂਕਿ, ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਸਤੰਬਰ 2020 ਵਿੱਚ ਅਕਾਲੀ ਦਲ ਨੇ ਐਨਡੀਏ ਨਾਲੋਂ ਨਾਤਾ ਤੋੜ ਲਿਆ ਸੀ। ਇਸ ਤੋਂ ਬਾਅਦ ਦੋਵੇਂ ਪਾਰਟੀਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਵੱਖ-ਵੱਖ ਲੜੀਆਂ ਸਨ। ਪਰ ਦੋਵੇਂ ਹੀ ਪਾਰਟੀਆਂ ਕੋਈ ਖਾਸ ਕਮਾਲ ਨਹੀਂ ਕਰ ਸਕੀਆਂ ਸਨ।
Akali Dal And BJP Part Ways Alliance Comes To An End