ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ
November 25, 2026
AAP-s-Khushhal-Punjab-Rally-In-M

Punjab Speaks Team / Punjab

ਚੰਡੀਗੜ੍ਹ, 25 ਨਵੰਬਰ : ਆਮ ਆਦਮੀ ਪਾਰਟੀ (ਆਪ)ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਵਿਖੇ ਹੋਣ ਜਾ ਰਹੀ ਪਾਰਟੀ ਦੀ ਮਹਾਂ-ਰੈਲੀ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਇਤਿਹਾਸ ਸਿਰਜਣ ਵਾਲਾ ਇਕੱਠ ਕਰਾਰ ਦਿੱਤਾ ਹੈ। ਮੋਗਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ 116 ਏਕੜ ਜ਼ਮੀਨ ਵਿੱਚ ਇਤਿਹਾਸ ਦੀ ਸਭ ਤੋਂ ਵੱਡੀ ‘ਖੁਸ਼ਹਾਲ ਪੰਜਾਬ ਰੈਲੀ’ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਇਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੁੱਚੀ ਕੈਬਨਿਟ, ਵਿਧਾਇਕ ਅਤੇ ਚੇਅਰਮੈਨ ਸ਼ਿਰਕਤ ਕਰਨਗੇ, ਜਿੱਥੇ ਸਰਕਾਰ ਦੇ ਪੰਜ ਸਾਲਾਂ ਦੇ ਕੰਮਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਪੰਜਾਬ ਦੇ ਭਵਿੱਖ ਦਾ ਰੋਡਮੈਪ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮੋਗਾ ਦੇ ਇੰਚਾਰਜ ਵਰਿੰਦਰ ਸ਼ਰਮਾ, ਸਰਪੰਚ, ਪੰਚ ਅਤੇ ਹੋਰ ਆਗੂ ਵੀ ਮੌਜੂਦ ਸਨ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ 2022 ਵਿੱਚ ਪੰਜਾਬ ਦੇ ਲਗਭਗ ਤਿੰਨ ਕਰੋੜਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਭਰੋਸਾ ਜਤਾਉਂਦਿਆਂ 92 ਵਿਧਾਇਕ ਜਿਤਾ ਕੇ ਵਿਧਾਨ ਸਭਾ ਵਿੱਚ ਭੇਜੇ ਸਨ, ਜਿਨ੍ਹਾਂ ਦੀ ਗਿਣਤੀ ਬਾਅਦ ਵਿੱਚ ਵੱਧ ਕੇ 95 ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਜ਼ਿੰਦਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨਾਲ ਜੁੜੇ ਮੁੱਦਿਆਂ ‘ਤੇ ਇਤਿਹਾਸਕ ਕੰਮ ਕੀਤੇ ਹਨ। ਸਭ ਤੋਂ ਪਹਿਲਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਗਭਗ 10 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖ ਕੇ ਪੰਜਾਬ ਦੀਆਂ ਸਾਰੀਆਂ ਨਹਿਰਾਂ, ਮਾਈਨਰਾਂ ਅਤੇ ਸੂਇਆਂ ਨੂੰ ਪੱਕਾ ਕਰਵਾਇਆ ਗਿਆ, ਤਾਂ ਜੋ 300 ਫੁੱਟ ਤੱਕ ਡੂੰਘੇ ਹੋ ਚੁੱਕੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ।

ਮੰਤਰੀ ਸੌਂਦ ਨੇ ਅੱਗੇ ਦੱਸਿਆ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੇ 15,000 ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕਰਕੇ 1,25,000 ਮਾਵਾਂ, ਭੈਣਾਂ, ਬਜ਼ੁਰਗਾਂ ਅਤੇ ਨੌਜਵਾਨਾਂ ਦੀ ਇੱਕ ਮਜ਼ਬੂਤ ਫੋਰਸ ਖੜ੍ਹੀ ਕੀਤੀ ਹੈ, ਜਿਸ ਨੇ ਪਿੰਡਾਂ ਦੀ ਚੌਂਕੀਦਾਰੀ ਕਰਕੇ ਇਸ ਨੂੰ ਇੱਕ ਲੋਕ ਲਹਿਰ ਬਣਾ ਦਿੱਤਾ ਹੈ। ਇਸੇ ਤਰ੍ਹਾਂ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਵਿਭਾਗ ਵੱਲੋਂ 3,100 ਮਾਡਲ ਪਲੇਅਗਰਾਊਂਡ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚੋਂ 1,764 ਖੇਡ ਮੈਦਾਨ ਪੰਜਾਬ ਦੀ ਸੰਗਤ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਹਰ ਹਲਕੇ ਵਿੱਚ ਲਗਭਗ 30 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ।

ਬਿਜਲੀ, ਖੇਤੀਬਾੜੀ ਅਤੇ ਉਦਯੋਗ ਖੇਤਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿਨ ਦੇ ਸਮੇਂ (ਸ਼ਾਮ 5 ਵਜੇ ਤੱਕ) ਨਿਰਵਿਘਨ ਬਿਜਲੀ ਅਤੇ ਨਹਿਰੀ ਪਾਣੀ ਮਿਲਣ ਕਾਰਨ ਖੇਤੀ ਲਾਹੇਵੰਦ ਧੰਦਾ ਬਣੀ ਹੈ। ਇਸ ਦਾ ਸਿੱਧਾ ਅਸਰ ਮੰਡੀਆਂ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਇਸ ਵਾਰ ਝਾੜ ਵਿੱਚ 25 ਫੀਸਦੀ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਦਯੋਗਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਸਪਲਾਈ ਅਤੇ ਵਪਾਰੀਆਂ ਨੂੰ ਸਿੰਗਲ ਵਿੰਡੋ ਸਹੂਲਤ ਮਿਲਣ ਕਾਰਨ ਵਿਦੇਸ਼ੀ ਕੰਪਨੀਆਂ ਵੀ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਵਧੀਆ ਧਰਤੀ ਮੰਨ ਰਹੀਆਂ ਹਨ।

AAP s Khushhal Punjab Rally In Moga Tomorrow November 26 Rally Will Write A New Chapter In Punjab Politics Saund


Recommended News
Punjab Speaks ad image Punjab Speaks ad image
Trending
Just Now