ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ
November 25, 2026
Akali-BJP-Alliance-Is-A-Signific

Punjab Speaks Team / Punjab

ਅੰਮ੍ਰਿਤਸਰ, 25 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਅੱਜ ਹੋਏ ਗਠਜੋੜ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੰਜਾਬ ਦੀ ਭਲਾਈ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੀ ਦਿਸ਼ਾ ਵਿਚ ਇਕ ਅਹਿਮ ਸਿਆਸੀ ਕਦਮ ਕਰਾਰ ਦਿੱਤਾ ਹੈ।

ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀਆਂ ਵਿਲੱਖਣ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਪ੍ਰਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਭਵਿੱਖ ਲਈ ਲਏ ਜਾਣ ਵਾਲੇ ਫ਼ੈਸਲੇ ਬੇਹੱਦ ਮਹੱਤਵਪੂਰਨ ਹਨ ਅਤੇ ਇਸ ਗਠਜੋੜ ਤੋਂ ਪੰਜਾਬ ਦੇ ਹਿੱਤਾਂ ਦੀ ਬਿਹਤਰ ਪੈਰਵੀ ਹੋਣ ਅਤੇ ਸਿੱਖ ਮਸਲਿਆਂ ਦੇ ਸਰਲੀਕਰਨ ਦੀ ਵੱਡੀ ਉਮੀਦ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ, ਸੂਬੇ ਦੇ ਹੱਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਰਾਜਨੀਤਕ ਜਮਾਤ ਹੈ। ਇਸ ਪਾਰਟੀ ਦਾ ਇਤਿਹਾਸ ਪੰਜਾਬ ਦੇ ਸੰਘਰਸ਼ਾਂ, ਪੰਥਕ ਸਰੋਕਾਰਾਂ ਅਤੇ ਲੋਕ ਹਿੱਤਾਂ ਨਾਲ ਜੁੜਿਆ ਰਿਹਾ ਹੈ। ਅਜਿਹੇ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਈ ਸਿਆਸੀ ਸਾਂਝ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਦੇ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਪਾਰਟੀਆਂ ਆਪਸੀ ਸਹਿਯੋਗ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਪੰਜਾਬ ਦੀਆਂ ਸਮੱਸਿਆਵਾਂ ਤੇ ਪੰਥ ਦੇ ਮਸਲਿਆਂ ਲਈ ਪ੍ਰਭਾਵਸ਼ਾਲੀ ਯਤਨ ਕਰਨਗੀਆਂ।

Akali BJP Alliance Is A Significant Step For The Political Economic And Social Betterment Of Punjab SGPC President


Recommended News
Punjab Speaks ad image Punjab Speaks ad image
Trending
Just Now