ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ
November 26, 2026
Chandigarh-City-Transport-Starts

Punjab Speaks Team / Punjab

ਚੰਡੀਗੜ੍ਹ, 26 ਨਵੰਬਰ : ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ ਹੋ ਚੁੱਕਾ ਹੈ। ਚੰਡੀਗੜ੍ਹ ਚੋਣ ਕਮਿਸ਼ਨਰ ਵਿਜੇ ਦੇਵ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ। ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵੋਟਾਂ 23 ਦਸੰਬਰ ਨੂੰ ਪੈਣਗੀਆਂ ਅਤੇ 26 ਤਰੀਕ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ ਜੋ ਕਿ 3 ਦਸੰਬਰ ਤੱਕ ਚੱਲਣਗੀਆਂ।

ਪਰ ਜੇ ਨਾਮਜ਼ਦਗੀਆਂ ਦੀ ਗੱਲ ਕਰੀਏ ਤਾਂ ਸਿਰਫ ਆਮ ਆਦਮੀ ਪਾਰਟੀ ਨੇ ਹੀ ਅਜੇ ਤੱਕ 17 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਭਾਜਪਾ ਅਤੇ ਕਾਂਗਰਸ ਨੇ ਅਜੇ ਤੱਕ ਕੋਈ ਵੀ ਉਮੀਦਵਾਰ ਨਹੀਂ ਐਲਾਨਿਆ ਹੈ। ਇੱਥੇ ਇਹ ਗੱਲ ਕਹਿ ਕਰਕੇ ਜ਼ਿਕਰਯੋਗ ਗਏ ਕਿ ਅੱਗੇ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ ਇਸ ਲਈ ਆਪ ‘ਤੇ ਵਿਚਾਲੇ ਗਠਜੋੜ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਦੋਵੇਂ ਪਾਰਟੀਆਂ ਆਪਣੇ-ਆਪਣੇ ਦਮ ‘ਤੇ ਚੋਣ ਲੜਨਗੀਆਂ।

ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਤੋਂ ਹੁੱਕਾ ਹੈ ,ਜਿਸ ਕਾਰਨ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ‘ਤੇ ਚਰਚਾ ਤੇਜ਼ ਹੋ ਗਈ ਹੈ। ਦੋਵਾਂ ਪਾਰਟੀਆਂ ਵੱਲੋਂ ਇੱਕ-ਦੋ ਦਿਨਾਂ ਵਿੱਚ ਤਾਲਮੇਲ ਕਮੇਟੀ ਬਣਾਉਣ ਦੀ ਉਮੀਦ ਹੈ। ਕਮੇਟੀ ਵਿੱਚ ਟਿਕਟ ਦੇ ਦਾਅਵੇਦਾਰਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ। ਦੋਵਾਂ ਪਾਰਟੀਆਂ ਦਾ ਰਾਜਨੀਤਿਕ ਪ੍ਰਭਾਵ ਅਤੇ ਸੰਭਾਵੀ ਉਮੀਦਵਾਰਾਂ ਦੀ ਜਿੱਤਣ ਦੀ ਸੰਭਾਵਨਾ ਇਹ ਨਿਰਧਾਰਤ ਕਰੇਗੀ ਕਿ ਭਾਜਪਾ ਅਕਾਲੀ ਦਲ ਲਈ ਕਿੰਨੀਆਂ ਅਤੇ ਕਿਹੜੀਆਂ ਸੀਟਾਂ ਛੱਡੇਗੀ। ਅਕਾਲੀ ਦਲ ਨੂੰ ਅੱਠ ਤੋਂ ਦਸ ਸੀਟਾਂ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ, ਦੋਵਾਂ ਪਾਰਟੀਆਂ ਵੱਲੋਂ ਸੀਟਾਂ ਦੀ ਵੰਡ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਦੱਸ ਦਈਏ ਕਿ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ ਜਿਨ੍ਹਾਂ ਲਈ ਚੋਣਾਂ ਹੋਣਗੀਆਂ। ਕੌਂਸਲਰਾਂ ਦੀ ਚੋਣ ਪੰਜ ਸਾਲਾਂ ਦੇ ਕਾਰਜਕਾਲ ਲਈ ਹੁੰਦੀ ਹੈ, ਪਰ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ। ਮੇਅਰ ਦੀ ਚੋਣ ਕੌਂਸਲਰਾਂ ਦੁਆਰਾ ਖੁਦ ਕੀਤੀ ਜਾਂਦੀ ਹੈ।

Chandigarh City Transport Starts Today


Recommended News
Punjab Speaks ad image Punjab Speaks ad image
Trending
Just Now