ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
ਸੁਖਬੀਰ ਬਾਦਲ ਦਾ ਵੱਡਾ ਬਿਆਨ: ਅਕਾਲੀ-ਭਾਜਪਾ ਗੱਠਜੋੜ ਸਿਰਫ਼ ਸੀਟਾਂ ਲਈ ਨਹੀਂ, ਦਿਲਾਂ ਦਾ ਰਿਸ਼ਤਾ; ਮੋਗਾ ਰੈਲੀ 'ਤੇ 'ਆਪ' ਨੂੰ ਵੀ ਘੇਰਿਆ
November 26, 2026
Sukhbir-Badal-s-Major-Statement-

Punjab Speaks Team / Punjab

ਜਲੰਧਰ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਵਿਖੇ ਸੀਨੀਅਰ ਆਗੂ ਸਰਬਜੀਤ ਸਿੰਘ ਮੱਕੜ ਦੇ ਘਰ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਵੀ ਮੌਜੂਦ ਰਹੇ। ਮੁਲਾਕਾਤ ਦੌਰਾਨ ਸੁਖਬੀਰ ਬਾਦਲ ਨੇ ਬੇਬਾਕ ਅੰਦਾਜ਼ ਵਿੱਚ ਪੁਰਾਣੇ ਗਿਲੇ-ਸ਼ਿਕਵਿਆਂ ਦਾ ਜ਼ਿਕਰ ਕਰਦਿਆਂ ਮੱਕੜ ਸਾਹਿਬ ਤੋਂ ਮਾਫ਼ੀ ਮੰਗੀ ਅਤੇ ਕਿਹਾ ਕਿ ਉਨ੍ਹਾਂ ਨੇ ਧੱਕਾ ਕੀਤਾ ਸੀ ਪਰ ਉਹ ਉਸ ਵੇਲੇ ਮਜਬੂਰ ਸਨ।

ਸੁਖਬੀਰ ਸਿੰਘ ਬਾਦਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਜਦੋਂ ਵੀ ਮਿਲਦੇ ਹਨ ਤਾਂ ਇਹੀ ਕਹਿੰਦੇ ਹਨ ਕਿ ਉਹ ਮੱਕੜ ਸਾਹਿਬ ਦੇ ਗੁਨਾਹਗਾਰ ਹਨ, ਕਿਉਂਕਿ ਉਦੋਂ ਕਿਸੇ ਨੇ ਉਨ੍ਹਾਂ ਨੂੰ ਮਜਬੂਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੁਸ਼ਕਲ ਸਮੇਂ ਵਿੱਚ ਇਹ ਆਗੂ ਅਤੇ ਉਨ੍ਹਾਂ ਦਾ ਪਰਿਵਾਰ ਡੱਟ ਕੇ ਨਾਲ ਖੜ੍ਹਾ ਰਿਹਾ, ਜਿਸ ਲਈ ਉਹ ਦਿਲੋਂ ਧੰਨਵਾਦ ਕਰਦੇ ਹਨ। ਬਾਦਲ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਸਾਰੇ ਇਕੱਠੇ ਹੋ ਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਸੁਧਾਰਨ ਅਤੇ ਸੂਬੇ ਨੂੰ ਬਚਾਉਣ ਲਈ ਅੱਗੇ ਆਉਣ।ਸਿਆਸੀ ਗੱਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਵਿੱਚ ਬੜੀ ਖੁਸ਼ੀ ਦਾ ਮਾਹੌਲ ਬਣਿਆ ਹੈ ਅਤੇ ਲੋਕਾਂ ਤੇ ਵਰਕਰਾਂ ਦੀ ਅਰਦਾਸ ਪੂਰੀ ਹੋਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਰਿਸ਼ਤਾ ਸਿਰਫ਼ ਸਿਆਸੀ ਜਾਂ ਸੀਟਾਂ ਦੀ ਗੱਲਬਾਤ ਤੱਕ ਸੀਮਤ ਨਹੀਂ, ਸਗੋਂ ਦਿਲਾਂ ਅਤੇ ਪਰਿਵਾਰਾਂ ਦੀ ਸਾਂਝ ਨਾਲ ਜੁੜਿਆ ਹੈ, ਜਿਸ ਨਾਲ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਹੈ। ਜ਼ਿਕਰਯੋਗ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਮੁੜ ਸੁਰਜੀਤ ਹੋਣ ਨਾਲ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

ਮੋਗੇ ਦੀ ਰੈਲੀ 'ਤੇ 'ਆਪ' ਸਰਕਾਰ ਨੂੰ ਘੇਰਿਆ
ਮੋਗੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਰੈਲੀ 'ਤੇ ਤਿੱਖਾ ਹਮਲਾ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਪੈਸੇ ਦਾ ਉਜਾੜਾ ਕਰਨਾ ਬੰਦ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਮੌਜੂਦਾ ਸਰਕਾਰ ਤੋਂ ਨਫ਼ਰਤ ਕਰਨ ਲੱਗ ਪਏ ਹਨ ਅਤੇ ਬੱਸ ਸਟੈਂਡਾਂ ਤੇ ਆਮ ਥਾਵਾਂ 'ਤੇ ਲੋਕ ਅਤੇ ਮਹਿਲਾਵਾਂ ਵੀ ਕਹਿ ਰਹੀਆਂ ਹਨ ਕਿ ਉਨ੍ਹਾਂ ਨੂੰ ਅਜਿਹੀ 'ਖੁਸ਼ਹਾਲੀ' ਨਹੀਂ ਚਾਹੀਦੀ। ਦੂਜੇ ਪਾਸੇ, ਮੋਗੇ ਵਿੱਚ ਹੋ ਰਹੀ 'ਆਪ' ਦੀ ਰੈਲੀ ਨੂੰ 2027 ਦੀਆਂ ਚੋਣਾਂ ਦੀ ਮੁਹਿੰਮ ਅਤੇ ਸਰਕਾਰੀ ਸਕੀਮਾਂ ਦੇ ਪ੍ਰਚਾਰ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ, ਜਦਕਿ ਅਕਾਲੀ-ਭਾਜਪਾ ਗੱਠਜੋੜ ਵੱਲੋਂ ਵੀ 8 ਦਸੰਬਰ ਨੂੰ ਮੋਗੇ ਵਿੱਚ ਵੱਡੀ ਰੈਲੀ ਦੀ ਤਿਆਰੀ ਕੀਤੀ ਜਾ ਰਹੀ ਹੈ।



Sukhbir Badal s Major Statement The Akali BJP Alliance Is Not Just About Seats But A Bond Of Hearts Also Targets AAP Over The Moga Rally


Recommended News
Punjab Speaks ad image Punjab Speaks ad image
Trending
Just Now