Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ
November 27, 2026
Punjab Speaks Team / Punjab
ਚੰਡੀਗੜ੍ਹ, 27 ਨਵੰਬਰ 2026 : 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿੱਚ ਰਾਜਨੀਤਿਕ ਮਾਹੌਲ ਗਰਮ ਹੋ ਰਿਹਾ ਹੈ। ਹਰੇਕ ਪਾਰਟੀ ਪਹਿਲਾਂ ਹੀ ਜਨਤਾ ਨੂੰ ਆਪਣੇ ਹੱਕ ਵਿੱਚ ਲੁਭਾਉਣ ਦੀ ਕੋਸ਼ਿਸ਼ ਵਿੱਚ ਜੁਟੀ ਹੋਈ ਹੈ। ਇਸ ਦੌਰਾਨ ਹੀ ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਸਿਧਾਰਥ ਚਟੋਪਾਧਿਆਏ ਨੇ ਪੁਲਿਸ ਸੇਵਾ ਤੋਂ ਬਾਅਦ ਹੁਣ ਸਿਆਸਤ ਵਿੱਚ ਕਦਮ ਰੱਖ ਲਿਆ ਹੈ।
ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸਿਧਾਰਥ ਚਟੋਪਾਧਿਆਏ ਰਾਜਨੀਤੀ ਵਿੱਚ ਆ ਗਏ ਹਨ। ਉਹ ਦਿੱਲੀ ਵਿੱਚ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਸਿਆਸੀ ਪਾਰੀ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਚਟੋਪਾਧਿਆਏ ਚਰਚਾ ‘ਚ ਆਏ ਸਨ।
Former Punjab DGP Joins Bharatiya Rashtrawadi Party
Recommended News
Trending
Punjab Speaks/Punjab
Just Now