ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ
November 28, 2026
Voting-Will-Take-Place-Today-For

Punjab Speaks Team / Punjab

ਚੰਡੀਗੜ੍ਹ, 28 ਨਵੰਬਰ : ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਵਜੋਂ ਰਜਿਸਟਰਡ ਕਾਮਿਆਂ ਅਤੇ ਕਰਮਚਾਰੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਦੇਣ ਲਈ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਕਿਰਤ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਵਿੱਚ ਸਥਿਤ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਦੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ, ਜੋ ਸਬੰਧਤ ਨਗਰ ਨਿਗਮ/ਨਗਰ ਕੌਂਸਲਾਂ ਦੇ ਸਬੰਧਤ ਵਾਰਡਾਂ ਦੇ ਅਧਿਕਾਰ ਖੇਤਰ ਅਧੀਨ ਵੋਟਰ ਵਜੋਂ ਰਜਿਸਟਰਡ ਹਨ, ਨੂੰ 28 ਨਵੰਬਰ, 2026 (ਸ਼ਨੀਵਾਰ) ਨੂੰ ਹੋਣ ਵਾਲੀ ਪੋਲਿੰਗ ਵਾਲੇ ਦਿਨ ਆਪਣੀ ਵੋਟ ਪਾਉਣ ਦਾ ਮੌਕਾ ਦੇਣ ਲਈ “ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਵਰਕਿੰਗ ਕੰਡੀਸ਼ਨਜ਼ ਕੋਡ, 2020 (ਕੇਂਦਰੀ ਐਕਟ 37 ਆਫ਼ 2020)” ਦੀ ਧਾਰਾ 26 ਦੀ ਉਪ-ਧਾਰਾ (2) ਅਤੇ ਉਪ-ਧਾਰਾ (3) ਤਹਿਤ ਕੰਪਨਸੇਟਰੀ ਛੁੱਟੀ ਦੇ ਉਪਬੰਧਾਂ ਦੇ ਅਧੀਨ ਕੋਡ ਦੀ ਧਾਰਾ 26 ਦੀ ਉਪ-ਧਾਰਾ (1) ਦੇ ਉਪਬੰਧਾਂ ਤੋਂ ਛੋਟ ਦਿੰਦਿਆਂ ਛੁੱਟੀ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਹ ਚੋਣਾਂ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ, ਜ਼ਿਲ੍ਹਾ ਮੋਗਾ ਦੇ 7 ਵਾਰਡਾਂ ਲਈ ਕਰਵਾਈਆਂ ਜਾ ਰਹੀਆਂ ਹਨ।

ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਧਾਰਾ 26 ਦੀ ਉਪ-ਧਾਰਾ (3) ਅਧੀਨ ਕੰਪਨਸੇਟਰੀ ਛੁੱਟੀ (Compensatory Holiday) ਸਬੰਧੀ ਉਪਬੰਧ ਲਾਗੂ ਰਹਿਣਗੇ ਤਾਂ ਜੋ ਸਬੰਧਤ ਕਾਮੇ ਅਤੇ ਕਰਮਚਾਰੀ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕਣ।

Voting Will Take Place Today For The Patiala And Dharmkot Municipal Corporation And The Baghapurana Municipal Council Elections


Recommended News
Punjab Speaks ad image Punjab Speaks ad image
Trending
Just Now