January 28, 2025

Punjab Speaks Team / Punjab
ਲੁਧਿਆਣਾ : ਸਤਪਾਲ ਮਿੱਤਲ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਹਰਵੀਰਾਜ ਸਿੰਘ ਨੇ ਦਿਗਵਿਜੇ ਸਿੰਘ ਮੈਮੋਰੀਅਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਹਾਸਲ ਕੀਤਾ। ਹਰਵੀਰਾਜ ਨੇ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ।
21 ਤੋਂ 24 ਜਨਵਰੀ 2025 ਤੱਕ ਭੋਪਾਲ ਮੱਧ ਪ੍ਰਦੇਸ਼ ਵਿਖੇ ਕਰਵਾਈ ਗਈ ਦਿਗਵਿਜੇ ਸਿੰਘ ਮੈਮੋਰੀਅਲ ਸ਼ੂਟਿੰਗ ਚੈਂਪੀਅਨਸ਼ਿਪ ਸ਼ਾਟਗਨ ਮੁਕਾਬਲਿਆਂ ਵਿੱਚ ਭਾਰਤੀ ਫੌਜ ਦੀ ਨੁਮਾਇੰਦਗੀ ਕਰਦੇ ਹੋਏ ਜੂਨੀਅਰ ਵਰਗ ਵਿੱਚ ਅਤੁਲ ਸਿੰਘ ਰਾਜਵਤ ਨੇ ਪਹਿਲਾ, ਪੰਜਾਬ ਦੀ ਪ੍ਰਤੀਨਿਧਤਾ ਕਰਦੇ ਲੁਧਿਆਣਾ ਦੇ ਹਰਵੀਰਾਜ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਹਰਮੇਹਰ ਸਿੰਘ ਲਾਲੀ ਨੇ ਵੀ ਤੀਜਾ ਸਥਾਨ ਹਾਸਲ ਕੀਤਾ।
ਹਰਵੀਰਾਜ ਸਿੰਘ ਨੇ ਜਿੱਤ ਦਾ ਸੇਹਰਾ ਆਪਣੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਮਾਪਿਆਂ ਨੂੰ ਦਿੱਤਾ । ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਨਜ਼ਰ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ 'ਤੇ ਹੈ।
Ludhiana Boy Harviraj Singh Secures Second Position In Prestigious Digvijay Singh Memorial Shooting Championship
