ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
Punjab Government 1500 ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਵਿੱਚ
April 8, 2026
Punjab-Government-Preparing-To-T

Punjab Speaks Team / Punjab

08 ਅਪ੍ਰੈਲ 2026: ਪੰਜਾਬ ਸਰਕਾਰ ਚਾਲੂ ਵਿੱਤੀ ਵਰ੍ਹੇ 2026-27 ਦੇ ਪਹਿਲੇ ਹਫ਼ਤੇ ਹੀ 1500 ਕਰੋੜ ਦਾ ਨਵਾਂ ਕਰਜ਼ਾ ਚੁੱਕੇਗੀ। ਇਹ ਕਰਜ਼ਾ ਯੋਜਨਾਵਾਂ ਅਤੇ ਵਿਕਾਸ ਸਕੀਮਾਂ ਲਈ ਪੂੰਜੀਗਤ ਖ਼ਰਚੇ ਵਜੋਂ ਦਸ ਸਾਲਾਂ ਦੀ ਮਿਆਦ ਲਈ ਚੁੱਕਿਆ ਜਾ ਰਿਹਾ ਹੈ। ਕਰਜ਼ ਲੈਣ ਲਈ ਨੋਟੀਫ਼ਿਕੇਸ਼ਨ 2 ਅਪਰੈਲ ਨੂੰ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਵਿੱਤ ਵਿਭਾਗ ਦੇ ਅਧਿਕਾਰੀ ਆਖਦੇ ਹਨ ਕਿ ਸੂਬਾ ਸਰਕਾਰ ‘ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਐੱਫ਼ ਆਰ ਬੀ ਐੱਮ)’ ਤਹਿਤ ਤੈਅ ਕਰਜ਼ ਸੀਮਾ ਤਹਿਤ ਹੀ ਨਵਾਂ ਕਰਜ਼ਾ ਲੈ ਰਹੀ ਹੈ। ਪੰਜਾਬ ਸਰਕਾਰ ਚਾਲੂ ਵਿੱਤੀ ਵਰ੍ਹੇ ਦੌਰਾਨ ਮਾਰਕੀਟ ਉਧਾਰ ਜ਼ਰੀਏ 43,798.38 ਕਰੋੜ ਦਾ ਕਰਜ਼ਾ ਚੁੱਕਣ ਦੀ ਇੱਛੁਕ ਹੈ।

ਵਿਰੋਧੀ ਧਿਰਾਂ ਦੇ ਆਗੂਆਂ ਨੇ ਸੂਬੇ ਦੀ ਵਿਗੜ ਰਹੀ ਵਿੱਤੀ ਹਾਲਤ ਦੇ ਮੱਦੇਨਜ਼ਰ ਸੱਤਾਧਾਰੀ ਧਿਰ ਨੂੰ ਕਰਜ਼ੇ ਦੇ ਮੁੱਦੇ ’ਤੇ ਘੇਰਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦੋਸ਼ ਲਾਏ ਹਨ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਭਵਿੱਖ ਗਿਰਵੀ ਰੱਖਿਆ ਜਾ ਰਿਹਾ ਹੈ। ਆਗੂ ਆਖਦੇ ਹਨ ਕਿ ਨਵੀਆਂ ਦੇਣਦਾਰੀਆਂ ਪਹਿਲਾਂ ਹੀ ਵਧ ਰਹੇ 4.07 ਲੱਖ ਕਰੋੜ ਰੁਪਏ ਦੇ ਕਰਜ਼ੇ ’ਚ ਸ਼ਾਮਲ ਹੋ ਜਾਣੀਆਂ ਹਨ। ਵਿੱਤ ਵਿਭਾਗ ਦੇ ਅਧਿਕਾਰੀ ਆਖਦੇ ਹਨ ਕਿ ਪੁਰਾਣਾ ਕਰਜ਼ਾ ਲਾਹੁਣ ਲਈ ਨਵੇਂ ਕਰਜ਼ੇ ਦਾ ਇੱਕ ਹਿੱਸਾ ਵਰਤਿਆ ਜਾਵੇਗਾ।

ਅਧਿਕਾਰੀ ਆਖਦੇ ਹਨ ਕਿ ਪੰਜਾਬ ਸਰਕਾਰ ਨੇ ਅਪਰੈਲ 2016 ’ਚ ਵਿਕਾਸ ਕੰਮਾਂ ਲਈ 1600 ਕਰੋੜ ਦਾ ਕਰਜ਼ਾ ਚੁੱਕਣ ਲਈ ਆਪਣੇ ਸਟਾਕਾਂ ਦੀ ਨਿਲਾਮੀ ਕੀਤੀ ਸੀ, ਜਿਨ੍ਹਾਂ ਦੀ ਅਦਾਇਗੀ 27 ਅਪਰੈਲ ਨੂੰ ਹੋਣੀ ਹੈ। ਹਾਲਾਂਕਿ ਇਸ 1600 ਕਰੋੜ ਰੁਪਏ ਦੇ ਕਰਜ਼ੇ ’ਚੋਂ ਕੁੱਝ ਕਰਜ਼ਾ ਵਾਪਸ ਕੀਤਾ ਜਾ ਚੁੱਕਿਆ ਹੈ ਜਦੋਂ ਕਿ ਕਰੀਬ ਇੱਕ ਹਜ਼ਾਰ ਕਰੋੜ ਰੁਪਏ 27 ਅਪਰੈਲ ਨੂੰ ਵਾਪਸ ਕਰਨੇ ਹਨ। ਇਸ ’ਚੋਂ ਬਚਿਆ ਕਰਜ਼ਾ ਯੋਜਨਾਵਾਂ ਲਈ ਵਰਤਿਆ ਜਾਣਾ ਹੈ।

ਵਿੱਤੀ ਸਾਲ 2026-27 ਦੌਰਾਨ ਜੋ 43,798.38 ਕਰੋੜ ਦਾ ਕਰਜ਼ਾ ਚੁੱਕਿਆ ਜਾਣਾ ਹੈ, ਉਸ ’ਚੋਂ 42,481.45 ਕਰੋੜ ਤਾਂ ਪੁਰਾਣੇ ਕਰਜ਼ਿਆਂ ਦੀ ਅਦਾਇਗੀ ਆਦਿ ਲਈ ਖ਼ਰਚੇ ਜਾਣੇ ਹਨ ਜਦੋਂ ਕਿ ਬਾਕੀ 1315.93 ਕਰੋੜ ਰੁਪਏ ਹੀ ਵਿਕਾਸ ਕੰਮਾਂ ਲਈ ਵਰਤੇ ਜਾਣਗੇ। ਪਿਛਾਂਹ ਦੇਖੀਏ ਤਾਂ 31 ਮਾਰਚ 2025 ਤੱਕ ਪੰਜਾਬ ’ਤੇ 3.83 ਲੱਖ ਕਰੋੜ ਦਾ ਕਰਜ਼ਾ ਸੀ ਜੋ ਕੁੱਲ ਘਰੇਲੂ ਉਤਪਾਦ ਦਾ 44 ਫ਼ੀਸਦੀ ਤੋਂ ਵੱਧ ਬਣਦਾ ਹੈ। ‘ਆਪ’ ਸਰਕਾਰ ਦੇ ਸੱਤਾ ’ਚ ਆਉਣ ਸਮੇਂ ਪੰਜਾਬ ’ਤੇ 2.82 ਕਰੋੜ ਦਾ ਕਰਜ਼ਾ ਸੀ। ਕਾਂਗਰਸ ਸਮੇਂ ਸਾਲ 2017-18 ’ਚ ਪੰਜਾਬ ’ਤੇ ਕਰਜ਼ਾ 1.82 ਲੱਖ ਕਰੋੜ ਰੁਪਏ ਸੀ। ਪੰਜਾਬ ਸਰਕਾਰ ਨੇ ਹੁਣ ਚਾਲੂ ਵਿੱਤੀ ਸਾਲ ਦੌਰਾਨ 12,800 ਕਰੋੜ ਦਾ ਆਬਕਾਰੀ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ।

ਵਿੱਤੀ ਹਾਲਤ ਸੁਧਰ ਰਹੀ ਹੈ: ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਸੂਬੇ ਦੀ ਵਿੱਤੀ ਹਾਲਤ ’ਚ ਸੁਧਾਰ ਹੋ ਰਿਹਾ ਹੈ ਅਤੇ ਮਾਲੀਆ ਵਧ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਕੱਲੇ ਸਾਲ 2025-26 ਦੇ ਆਬਕਾਰੀ ਮਾਲੀਏ ਦੇ ਤੈਅ ਟੀਚੇ ਨਾਲੋਂ 582 ਕਰੋੜ ਦੀ ਵੱਧ ਕਮਾਈ ਹੋਈ ਹੈ। ਚਾਲੂ ਵਿੱਤੀ ਵਰ੍ਹੇ ’ਚ ਸਰਕਾਰ 12,800 ਕਰੋੜ ਦੇ ਆਬਕਾਰੀ ਮਾਲੀਏ ਦੇ ਟੀਚੇ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਚੰਗੇ ਸ਼ਾਸਨ ਅਤੇ ਕਾਰੋਬਾਰ ਅਨੁਕੂਲ ਨੀਤੀਆਂ ਦੀ ਬਦੌਲਤ ਪੰਜਾਬ ਦੀ ਵਿੱਤੀ ਹਾਲਤ ਸੁਧਰ ਰਹੀ ਹੈ।

Punjab Government Preparing To Take Another Loan Of Rs 1500 Crore


Recommended News
Trending
Just Now