Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਸਰਕਾਰੀ ਹਸਪਤਾਲ ਦੀ ਚੌਕਾਉਣ ਵਾਲੀ ਲਾਪਰਵਾਹੀ: ਮਹਿਲਾ ਦੇ ਜੀਊਂਦੇ ਹੋਣ ਦੇ ਬਾਵਜੂਦ ਹਫ਼ਤਾ ਪਹਿਲਾਂ ਹੀ ਜਾਰੀ ਕੀਤਾ ਡੈਥ ਸਰਟੀਫਿਕੇਟ
February 16, 2026
Shocking-Negligence-Of-Governmen

Punjab Speaks Team / Panjab

ਸੰਗਤ ਮੰਡੀ, 16 ਫਰਵਰੀ 2026 :-ਸੰਗਤ ਮੰਡੀ ਦੇ ਸਰਕਾਰੀ ਹਸਪਤਾਲ ਵੱਲੋਂ ਇਕ ਔਰਤ ਦੀ ਮੌਤ ਤੋਂ ਇਕ ਹਫ਼ਤਾ ਪਹਿਲਾਂ ਹੀ ਉਸ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਸੰਗਤ ਕਲਾਂ ਵਾਸੀ ਗੁਰਲਾਲ ਸਿੰਘ ਪੁੱਤਰ ਬੰਤ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਗੁਰਮੀਤ ਕੌਰ ਦੀ ਮੌਤ ਬੀਤੀ 25 ਜਨਵਰੀ ਨੂੰ ਅਚਾਨਕ ਹੋ ਗਈ, ਜਿਸ ਦੇ ਨਾਮ ’ਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਘਰ ਬਨਾਉਣ ਲਈ ਲਾਭਪਾਤਰੀ ਫਾਰਮ ਭਰੇ ਸਨ, ਜਿਸ ਦੀ ਪਹਿਲੀ ਕਿਸ਼ਤ ਦੇ ਤੌਰ ’ਤੇ ਉਨ੍ਹਾਂ ਦੇ ਪਰਿਵਾਰ ਨੂੰ ਬੈਂਕ ਵੱਲੋਂ 25 ਹਜ਼ਾਰ ਰੁਪਏ ਦੀ ਰਕਮ ਮਿਲ ਚੁੱਕੀ ਹੈ ਪਰ ਗੁਰਮੀਤ ਕੌਰ ਦੀ ਮੌਤ ਹੋਣ ਕਾਰਨ ਬੈਂਕ ਵੱਲੋਂ ਉਸ ਦੀ ਮੌਤ ਦਾ ਸਰਟੀਫਿਕੇਟ ਮੰਗਿਆ ਜਾ ਰਿਹਾ ਸੀ, ਤਾਂ ਜੋ ਬਾਕੀ ਦੀ ਰਕਮ ਪਰਿਵਾਰ ਦੇ ਖਾਤੇ ’ਚ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਮੌਤ ਦਾ ਸਰਟੀਫਿਕੇਟ ਹਾਸਿਲ ਕਰਨ ਲਈ ਉਨ੍ਹਾਂ ਸਰਕਾਰੀ ਹਸਪਤਾਲ ਸੰਗਤ ਵਿਖੇ ਅਰਜੀ ਦਿੱਤੀ ਤਾਂ ਪਰਿਵਾਰ ਨੂੰ ਗੁਰਮੀਤ ਕੌਰ ਦੀ ਮੌਤ ਦਾ ਸਰਟੀਫਿਕੇਟ 17 ਜਨਵਰੀ ਦਾ ਜਾਰੀ ਕਰ ਦਿੱਤਾ ਦੱਸਿਆ ਗਿਆ। ਪਰਿਵਾਰ ਦਾ ਕੋਈ ਵੀ ਮੈਂਬਰ ਪੜ੍ਹਿਆ ਨਾ ਹੋਣ ਕਾਰਨ ਜਦੋਂ ਬੈਂਕ ’ਚ ਜਾ ਕੇ ਉਨ੍ਹਾਂ ਦਾ ਸਰਟੀਫਿਕੇਟ ਦਿਖਾਇਆ ਤਾਂ ਬੈਂਕ ਮੁਲਾਜ਼ਮਾਂ ਕੋਲ ਪਹਿਲਾਂ ਹੀ ਉਹ 25 ਜਨਵਰੀ ਨੂੰ ਮੌਤ ਹੋਣ ਬਾਰੇ ਦੱਸ ਕੇ ਗਏ ਸਨ। ਪਰਿਵਾਰਕ ਮੈਂਬਰ ਸਮਾਜਸੇਵੀ ਬਲਵੀਰ ਸਿੰਘ ਬੀਰਾ ਨੂੰ ਨਾਲ ਲੈ ਕੇ ਜਦੋਂ ਦੁਬਾਰਾ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਤੋਂ ਲਿਖਾ ਕੇ ਲਿਆਉਣ ਲਈ ਕਿਹਾ ਗਿਆ, ਤਾਂ ਜੋ ਦਰੁਸਤ ਕਰਕੇ ਸਰਟੀਫਿਕੇਟ ਬਣਾਇਆ ਜਾ ਸਕੇ। ਬੀਰਾ ਨੇ ਕਿਹਾ ਕਿ ਸਰਕਾਰੀ ਹਸਪਤਾਲ ਦੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਗੁਰਲਾਲ ਸਿੰਘ ਦੇ ਪਰਿਵਾਰ ਨੂੰ ਕਈ ਦਿਨ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਮਲੇ ਦੇ ਡਿਊਟੀ ਦੌਰਾਨ ਵੀ ਮੋਬਾਇਲ ਫੋਨਾਂ ’ਤੇ ਰੁੱਝੇ ਰਹਿੰਦੇ ਹੋਣ ਕਾਰਨ ਹੁੰਦੀਆਂ ਅਜਿਹੀਆਂ ਗ਼ਲਤੀਆਂ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

Shocking Negligence Of Government Hospital Death Certificate Issued A Week In Advance Despite Woman Being Alive


Recommended News
Punjab Speaks ad image
Trending
Just Now