21 ਜੂਨ ਨੂੰ ਆਮ ਖਾਸ ਬਾਗ ਸਰਹਿੰਦ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗਾ ਦਿਵਸ-ਐਸ.ਡੀ.ਐਮ
June 19, 2026
Punjab Speaks Team / Punjab
ਫਤਹਿਗੜ੍ਹ ਸਾਹਿਬ, 19 ਜੂਨ
ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾ ਤੇ ਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗ ਕਲਾਸਾਂ ਲਗਾਈਆਂ ਜਾ ਰਹੀਆ ਹਨ। 21 ਜੂਨ ਨੂੰ ਆਮ ਖਾਸ ਬਾਗ ਸਰਹਿੰਦ ਵਿਖੇ ਸਵੇਰੇ ਕਰੀਬ 06 ਵਜੇ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਉਪ ਮੰਡਲ ਮੈਜਿਸਟਰੇਟ ਫਤਹਿਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਮ ਖਾਸ ਬਾਗ ਵਿਖੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤਮੰਦ ਜੀਵਨ ਅਤੇ ਮਨ ਦੀ ਸ਼ਾਤੀ ਸਭ ਤੋਂ ਵੱਡੀ ਜ਼ਰੂਰਤ ਬਣ ਚੁੱਕੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਦਿਵਸ ਨਾਲ ਲੋਕ ਯੋਗਾ ਦੀ ਮਹੱਤਤਾ ਨੂੰ ਸਮਝ ਕੇ ਆਪਣੇ ਜੀਵਨ ਵਿੱਚ ਸਿਹਤਮੰਦ ਬਦਲਾਅ ਲਿਆਉਣਗੇ। ਉਹਨਾਂ ਕਿਹਾ ਕਿ ਯੋਗ ਸਿਰਫ ਸਰੀਰਕ ਵਰਕਆਊਟ ਨਹੀ ਬਲਕਿ ਮਨ ਅਤੇ ਆਤਮਾ ਦੀ ਸ਼ਾਂਤੀ ਲਈ ਵੀ ਜਰੂਰੀ ਹੈ।
ਇਸ ਮੌਕੇ ਤਹਿਸੀਲਦਾਰ ਫਤਹਿਗੜ੍ਹ ਸਾਹਿਬ ਵਿਸ਼ਾਲ ਵਰਮਾ, ਸਹਾਇਕ ਸਿਵਲ ਸਰਜਨ ਡਾ.ਕੇ.ਡੀ ਸਿੰਘ, ਜ਼ਿਲ੍ਹਾ ਖੇਡ ਅਫਸਰ ਮਨਦੀਪ ਕੌਸਲ, ਕਾਰਜ ਸਾਧਕ ਅਫਸਰ ਅਵਤਾਰ ਚੰਦ, ਜ਼ਿਲ੍ਹਾ ਆਯੂਰਵੈਦਿਕ ਅਫਸਰ ਡਾ. ਮੰਜੂ, ਜਿਲ੍ਹਾ ਕੋਆਰਡੀਨੇਟਰ ਸੀ.ਐਮ.ਦੀ ਯੋਗਸ਼ਾਲਾ ਭਾਰਤੀ ਭਾਵਨਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
International Yoga Day To Be Celebrated On June 21 At Aam Khas Bagh Sirhind SDM
Recommended News
Punjab Speaks/Punjab
Just Now